07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ - ਨਾਲ ਆਵਾਜਾਈ ਨਿਯਮਾਂ ਦੀ ਵੀ ਦਿੱਤੀ ਜਾਵੇ ਜਾਣਕਾਰੀ - ਬਿੱਟੂ ਖੱਖ

ਨਡਾਲਾ, 6 ਅਗਸਤ (ਰਘਬਿੰਦਰ ਸਿੰਘ)-ਹੈਲਪਲਾਈਨ ਐਂਟੀ ਕਰੱਪਸ਼ਨ ਦੇ ਸਾਬਕਾ ਪੰਜਾਬ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਵਾਜਾਈ ਨਿਯਮਾਂ ਸਬੰਧੀ ਵੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਸਕੂਲ ਪੱਧਰ ਤੋਂ ਹੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਉਹ ਖ਼ੁਦ ਵੀ ਸੁਰੱਖਿਅਤ ਰਹਿਣਗੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਸਮਾਜ ਨੂੰ ਵੀ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕਰਨਗੇ | ਬਿੱਟੂ ਖੱਖ ਨੇ ਕਿਹਾ ਕਿ ਸਕੂਲਾਂ ਵਿਚ ਸਮੇਂ-ਸਮੇਂ ‘ਤੇ ਟ੍ਰੈਫਿਕ ਪੁਲਿਸ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ | ਬੱਚਿਆਂ ਨੂੰ ਸੜਕ ਪਾਰ ਕਰਨ ਦੇ ਸਹੀ ਢੰਗ, ਹੈਲਮਟ ਤੇ ਸੀਟ ਬੈਲਟ ਦੀ ਮਹੱਤਤਾ, ਟ੍ਰੈਫਿਕ ਸਿਗਨਲਾਂ ਦੀ ਪਾਲਣਾ, ਨਿਰਧਾਰਿਤ ਗਤੀ ਸੀਮਾ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣਾ ਨਾ ਸਿਰਫ਼ ਉਨ੍ਹਾਂ ਦੀ ਆਪਣੀ ਜਾਨ ਲਈ ਖ਼ਤਰਾ ਬਣ ਸਕਦਾ ਹੈ, ਸਗੋਂ ਸੜਕ ‘ਤੇ ਚੱਲਣ ਵਾਲੇ ਹੋਰ ਲੋਕਾਂ ਦੀ ਸੁਰੱਖਿਆ ਨੂੰ ਵੀ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਸਕੂਲਾਂ ਵਿਚ ਆਵਾਜਾਈ ਨਿਯਮਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ, ਤਾਂ ਜੋ ਵਿਦਿਆਰਥੀਆਂ ਵਿਚ ਛੋਟੀ ਉਮਰ ਤੋਂ ਹੀ ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋ ਸਕੇ |

ਅਜੀਤ ਡੈਸਕ 07-08-2026

ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬਜਰੰਗ ਦਲ ਵਲੋਂ ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦਾ ਸਨਮਾਨ ਅਗਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਅੱਜ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਰੈਲੀ ਵਿਚ ਸ਼ਾਮਿਲ ਹੋਵੇਗੀ-ਸੁਖਜੀਤ ਸਿੰਘ , ਸੁਖਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।