07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬਜਰੰਗ ਦਲ ਵਲੋਂ ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦਾ ਸਨਮਾਨ

ਕਪੂਰਥਲਾ, 6 ਅਗਸਤ (ਵਿ. ਪ੍ਰ.)

ਲਾਇਨ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਸਮੇਂ ਪਰਮਜੀਤ ਸਿੰਘ ਤੇ ਹੋਰ | ਤਸਵੀਰ: ਸੁਖਜਿੰਦਰ ਸਿੰਘ 07-08-2026
ਕਪੂਰਥਲਾ, 6 ਅਗਸਤ (ਵਿ.ਪ੍ਰ.)-ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਵਲੋਂ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਦੀ ਅਗਵਾਈ ਵਿਚ ਮੰਦਿਰ ਧਰਮ ਸਭਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਆਨੰਦ ਯਾਦਵ ਤੇ ਹੋਰ ਆਗੂਆਂ ਨੇ ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੂੰ ਯਾਦਗਾਰੀ ਚਿੰਨ੍ਹ ਤੇ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਨਰੇਸ਼ ਪੰਡਿਤ ਤੇ ਹੋਰ ਆਗੂਆਂ ਨੇ ਚੇਤਨ ਸੂਰੀ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਜਾਂ ਪਾਰਟੀ ਦਾ ਸਮਰਪਿਤ ਵਰਕਰ ਹੀ ਪਾਰਟੀ ਦਾ ਸਭ ਤੋਂ ਉੱਚਾ ਅਹੁਦੇਦਾਰ ਹੁੰਦਾ ਹੈ | ਉਨ੍ਹਾਂ ਸਮਾਜਿਕ ਸੰਗਠਨਾਂ ਨੂੰ ਸੇਵਾ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਚੇਤਨ ਸੂਰੀ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਪਾਰਟੀ ਦੇ ਨਾਲ ਨਾਲ ਹੋਰ ਸਮਾਜਿਕ ਕਾਰਜਾਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣਗੇ | ਸਮਾਗਮ ਵਿਚ ਆਰ.ਐਸ.ਐਸ. ਦੇ ਆਗੂ ਬਲਵਿੰਦਰ ਸਿੰਘ, ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਭਾਸ਼ ਮੁਕਰੰਦੀ, ਜਨਰਲ ਸਕੱਤਰ ਵਿਜੇ ਖੋਸਲਾ, ਸੀਨੀਅਰ ਭਾਜਪਾ ਆਗੂ ਯਸ਼ ਮਹਾਜਨ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਰਕੇਸ਼ ਚੋਪੜਾ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਤਲਵਾੜ, ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਜੀਵਨ ਪ੍ਰਕਾਸ਼ ਵਾਲੀਆ, ਜ਼ਿਲ੍ਹਾ ਸਤਿਸੰਗ ਪ੍ਰਮੁੱਖ ਮਨਮੋਹਨ ਜੋਸ਼ੀ, ਬਜਰੰਗ ਦਲ ਦੇ ਸੂਬਾਈ ਆਗੂ ਸੰਜੇ ਸ਼ਰਮਾ, ਜ਼ਿਲ੍ਹੇ ਦੇ ਮੀਤ ਪ੍ਰਧਾਨ ਚੰਦਨ ਸ਼ਰਮਾ, ਇਸ਼ਾਂਤ ਮਹਿਰਾ, ਗੁਲਸ਼ਨ ਮਹਿਰਾ, ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਬਾਵਾ ਪੰਡਿਤ, ਸੰਜੀਵ ਬਜਾਜ, ਵਿਕਰਮ ਅਰੋੜਾ, ਹਰਮਿੰਦਰ ਅਰੋੜਾ, ਰਮੇਸ਼ ਬਜਾਜ, ਮਨੀਸ਼ ਬਜਰੰਗੀ, ਰਾਜ ਕੁਮਾਰ ਅਰੋੜਾ, ਵਿਜੇ ਗਰੋਵਰ, ਰਜੇਸ਼ ਸ਼ਰਮਾ ਤੇ ਹੋਰ ਆਗੂਆਂ ਨੇ ਵੀ ਚੇਤਨ ਸੂਰੀ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਨਗਰ ਤੋਂ ਲਾਪਤਾ ਹੋਏ ਤਿੰਨ ਨਾਬਾਲਗ ਬੱਚੇ ਸਿਟੀ ਪੁਲਿਸ ਨੇ ਦਿੱਲੀ ਤੋਂ ਲੱਭ ਕੇ ਵਾਰਸਾਂ ਹਵਾਲੇ ਕੀਤੇ ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ - ਨਾਲ ਆਵਾਜਾਈ ਨਿਯਮਾਂ ਦੀ ਵੀ ਦਿੱਤੀ ਜਾਵੇ ਜਾਣਕਾਰੀ - ਬਿੱਟੂ ਖੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।