ਸਰਕਾਰੀ ਸਕੂਲਾਂ ਵਿਚ ਮਿਡ-ਡੇ ਮੀਲ ਦੀ ਮਾੜੀ ਵਿਵਸਥਾ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ-ਰਵਿਸ਼ ਰਾਜ
ਜਲੰਧਰ, 6 ਅਗਸਤ (ਪਵਨ ਖਰਬੰਦਾ)-ਕਾਂਗਰਸੀ ਆਗੂ ਅਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਦੀ ਮਾੜੀ ਗੁਣਵੱਤਾ ਅਤੇ ਗੈਸ ਸਿਲੰਡਰਾਂ ਦੀ ਉਪਲਬਧਤਾ ਦੀ ਕਮੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਦੀ ਕੜੀ ਆਲੋਚਨਾ ਕੀਤੀ । ਵੱਖ-ਵੱਖ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਿਡ-ਡੇ ਮੀਲ ਪ੍ਰਬੰਧ ਦਾ ਜਾਇਜ਼ਾ ਲਿਆ ਅਤੇ ਸਕੂਲੀ ਬੱਚਿਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਵੀ ਵੰਡੀਆਂ ।
ਅਜੀਤ ਡੈਸਕ
07-08-2026