07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਏ ਅੰਤਰ ਹਾਊਸ ਭਾਸ਼ਨ ਮੁਕਾਬਲੇ

ਕਪੂਰਥਲਾ, 6 ਅਗਸਤ (ਵਿ. ਪ੍ਰ.)

ਸ਼ੁੱਕਰਵਾਰ, 7 ਅਗਸਤ, 2026 07-08-2026
ਕਪੂਰਥਲਾ, 6 ਅਗਸਤ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ 9ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ | ਵਿਦਿਆਰਥੀਆਂ ਦੇ ਸਪਸ਼ਟ ਉਚਾਰਣ, ਆਤਮ ਵਿਸ਼ਵਾਸ਼ ਤੇ ਵਿਸ਼ੇ ਦੀ ਚੰਗੀ ਸਮਝ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਜੱਜ ਸਾਹਿਬਾਨ ਨੂੰ ਪ੍ਰਭਾਵਿਤ ਕੀਤਾ | ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਅਜਿਹੀਆਂ ਸਾਹਿਤਕ ਤੇ ਬੌਧਿਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਸ਼ਰਮਾ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਜੇਤੂ ਰਹੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਡਾ. ਏ.ਐਸ. ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਵਿਅਕਤੀਤਵ ਦੇ ਵਿਕਾਸ ਤੇ ਭਵਿੱਖ ਲਈ ਬਹੁਤ ਹੀ ਲਾਭਦਾਇਕ ਸਾਬਿਤ ਹੁੰਦੇ ਹਨ |
ਪਿਛਲੀ ਖ਼ਬਰ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਦੌਰਾਨ ਰੁੱਖਾਂ ਦੀ ਕਟਾਈ ਦਾ ਮੁੱਦਾ ਰਾਜ ਸਭਾ ਵਿਚ ਸੰਤ ਸੀਚੇਵਾਲ ਨੇ ਚੁੱਕਿਆ ਅਗਲੀ ਖ਼ਬਰ ਚੋਰਾਂ ਨੇ ਐਨ. ਆਰ. ਆਈ. ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਲੈ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।