06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤਾ ਵਿਚ ਹੋਣਾ ਜ਼ਰੂਰੀ-ਜੋਸਨ

ਸੁਲਤਾਨਪੁਰ ਲੋਧੀ, 6 ਅਗਸਤ (ਪ. ਪ.

ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸਨ | 07-08-2026
ਸੁਲਤਾਨਪੁਰ ਲੋਧੀ, 6 ਅਗਸਤ (ਪ.ਪ. ਰਾਹੀਂ)-ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤਾ ਵਿਚ ਹੋਣਾ ਬਹੁਤ ਜ਼ਰੂਰੀ ਹੈ ਅਤੇ ਸੂਬੇ ਦੇ ਵਿਕਾਸ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮਹਿਸੂਸ ਕਰ ਰਹੇ ਹਨ ਕਿ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿਚ ਆਉਂਦੇ ਹਨ ਜਦ ਕਿ ਜਦੋਂ ਵੀ ਪੰਜਾਬ ਦੀ ਸੱਤਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ ਤਾਂ ਲੋਕਾਂ ਨੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਸਮੁੱਚੇ ਵਰਕਰਾਂ ਦਾ ਸਾਥ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਅਤੇ ਸਮਾਜ ਸੇਵੀ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਆਪਣੇ ਵਤਨ ਵਿਚ ਪੀੜਤ ਕਿਸਾਨਾਂ ਦੀ ਮਦਦ ਨਾਲ ਤਿਆਰ ਹਨ | ਇਸ ਮੌਕੇ ਇਕਬਾਲ ਸਿੰਘ ਭੱਟੀ ਪ੍ਰਧਾਨ ਯੂਰਪ, ਗੋਲਡੀ ਜੋਸ਼ਨ,ਸੀਨੀਅਰ ਆਗੂ ਮਲਕੀਤ ਸਿੰਘ ਚੰਦੀ, ਬਲਜੀਤ ਸਿੰਘ ਬੱਲੀ,ਬਿੱਕਾ ਭਲਵਾਨ,, ਬਿਕਰਮਜੀਤ ਸਿੰਘ ਬਿੱਕਾ , ਬਿੱਟੂ ਸੈਦਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਸਲ੍ਹਾ ਲਾਇਸੈਂਸਾਂ ਸੰਬੰਧੀ ਰਾਣਾ ਇੰਦਰ ਪ੍ਰਤਾਪ ਵੱਲੋਂ ਵਿਧਾਨ ਸਭਾ ਵਿਚ ਆਵਾਜ਼ ਉਠਾਉਣ ’ਤੇ ਹਲਕਾ ਨਿਵਾਸੀਆਂ ਵਲੋਂ ਧੰਨਵ... ਅਗਲੀ ਖ਼ਬਰ ਆਰ.ਸੀ.ਐਫ. ਕੁਆਰਟਰ ਅੰਦਰੋਂ ਤਾਲੇ ਤੋੜ ਕੇ ਗਹਿਣੇ ਹੋਏ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।