06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਲਸ਼ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ-ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ, 6 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਜਪਾ ਦੇ ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਉਲ ਦੀ ਅਗਵਾਈ ਵਿਚ ਕੱਢੀ ਗਈ ਕਲਸ਼ ਯਾਤਰਾ ਦੇ ਪਿੰਡ ਧੁਆਂਖੇ ਜਗੀਰ ਪੁੱਜਣ ‘ਤੇ ਪਿੰਡ ਦੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ | ਇਸੇ ਸਬੰਧ ਵਿਚ ਹੀ ਹੋਏ ਸਮਾਗਮ ਵਿਚ ਕੀਰਤਨ ਤੇ ਭਜਨ ਗਾਇਣ ਕੀਤੇ ਗਏ | ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਸ ਕਲਸ਼ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜਿਕ ਸਦਭਾਵਨਾ ਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਕਲਸ਼ ਯਾਤਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿਚ ਸਹਾਈ ਸਾਬਿਤ ਹੋਵੇਗੀ | ਇਸ ਮੌਕੇ ਬੋਲਦਿਆਂ ਸਰਬਜੀਤ ਸਿੰਘ ਦਿਉਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿਖਾਏ ਗਏ ਮਾਰਗ ‘ਤੇ ਚੱਲ ਕੇ ਸਮਾਜ ਦੀ ਭਲਾਈ ਲਈ ਕੰਮ ਕਰਨ | ਸਮਾਗਮ ਦੌਰਾਨ ਪਿੰਡ ਵਾਸੀਆਂ ਵਲੋਂ ਰਣਜੀਤ ਸਿੰਘ ਖੋਜੇਵਾਲ, ਸਰਬਜੀਤ ਸਿੰਘ ਦਿਉਲ ਤੇ ਹੋਰ ਭਾਜਪਾ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਗਦੀਸ਼ ਕੁਮਾਰ, ਸੁਖਦੇਵ ਸਿੰਘ, ਬਲਵੀਰ ਸਿੰਘ, ਗੋਬਿੰਦ ਰਾਮ, ਤਰਲੋਕ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਰਾਜ ਸਿੰਘ, ਕਿਸ਼ੋਰ ਸਿੰਘ, ਗੁਰਦੇਵ ਸਿੰਘ, ਸਰਬਜੀਤ ਸਿੰਘ, ਸੰਦੀਪ ਕੁਮਾਰ, ਗੁਰਮੀਤ ਸਿੰਘ, ਭਗਵੰਤ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਆਗੂ ਸਰਬਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਾਨਾ ਤਲਵੰਡੀ, ਬਹਾਦਰ ਸਿੰਘ ਮਲੀਆਂ ਅਤੇ ਪ੍ਰਦੀਪ ਘਈ ਦੀਆਂ ਤਸਵੀਰਾਂ | ਤਸਵੀਰਾਂ: ਮਨਜੀਤ ਸਟੂਡੀਓ 07-08-2026

ਪਿਛਲੀ ਖ਼ਬਰ ਮਾਸਟਰ ਮਹਿੰਦਰ ਸਿੰਘ ਬਾਜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਅਜੈਬ ਸਿੰਘ ਜਰਮਨ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।