08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ੋਨਲ ਖੇਡਾਂ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਕਬੱਡੀ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ

ਸੁਲਤਾਨਪੁਰ ਲੋਧੀ, 7 ਅਗਸਤ (ਪ. ਪ.

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਕਬੱਡੀ ਟੀਮ ਖੇਡਾਂ ਦੌਰਾਨ ਇਨਾਮ ਹਾਸਿਲ ਕਰਦੀ ਹੋਈ ਦਾ ਦਿ੍ਸ਼ | ਤਸਵੀਰ : ਰਘਬਿੰਦਰ ਸਿੰਘ ਗੌਰਮਿੰਟ ਟੀਚਰ ਯੂਨੀਅਨ ਦੇ ਆਗੂ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਸਮੇਂ ਗੱਲਬਾਤ ਕਰਦੇ ਹੋਏ | ਤਸਵੀਰ: ਲਾਡੀ ਸਟੂਡੀਓ 08-08-2026
ਸੁਲਤਾਨਪੁਰ ਲੋਧੀ, 7 ਅਗਸਤ (ਪ.ਪ. ਰਾਹੀਂ)-ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਦੌਰਾਨ ਕਪੂਰਥਲਾ ਜ਼ਿਲ੍ਹੇ ਤੋਂ ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਨਾਅਰੇਬਾਜ਼ੀ ਕਰਦਿਆਂ ਭਰਵੀਂ ਸ਼ਮੂਲੀਅਤ ਕੀਤੀ | ਚੰਡੀਗੜ੍ਹ ਲਈ ਰਵਾਨਾ ਹੋਣ ਸਮੇਂ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ , ਸੂਬਾ ਆਗੂ ਰਸ਼ਪਾਲ ਸਿੰਘ, ਪੈਨਸ਼ਨਰ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਅਮਾਨੀਪੁਰ ,ਬਲਬੀਰ ਸਿੰਘ ਰੰਗੀਲਪੁਰ ,ਕਰਨੈਲ ਸਿੰਘ ਬੂਲਪੁਰ, ਸੁਖਦੇਵ ਸਿੰਘ ਬੂਲਪੁਰ,ਅਸ਼ਵਨੀ ਕੁਮਾਰ, ਰੇਸ਼ਮ ਸਿੰਘ ਬੂੜੇਵਾਲ ਨੇ ਦੱਸਿਆ ਕਿ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ | ਜਿਸ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ | ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਦੇਣ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜੇ ਆਈ ਏ ਐਸ ਅਤੇ ਪੀ ਸੀ ਐਸ ਅਫਸਰ ਲਾਬੀ ਨੂੰ ਡੀ ਏ ਦੀਆਂ ਕਿਸ਼ਤਾਂ ਦਿੱਤੀਆਂ ਜਾ ਸਕਦੀਆਂ ਤਾਂ ਪੰਜਾਬ ਦੀ ਰੀੜ ਦੀ ਹੱਡੀ ਸਮਝੇ ਜਾਂਦੇ ਮੁਲਾਜ਼ਮਾਂ ਨੂੰ ਕਿਉਂ ਨਹੀਂ | ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਚ ਹੋਏ ਇਤਿਹਾਸਿਕ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਮੁਲਾਜ਼ਮ ਪਾਸਾ ਪਲਟ ਦੇਣਗੇ ਅਤੇ ਵਾਅਦਾ ਖ਼ਿਲਾਫ਼ੀ ਕਰਨ ਵਾਲ਼ੀ ਸਰਕਾਰ ਨੂੰ ਸਬਕ ਸਿਖਾਉਣਗੇ ਕੇ ਕੋਈ ਵੀ ਪਾਰਟੀ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਨਾਲ਼ ਝੂਠਾ ਵਾਅਦਾ ਨਹੀਂ ਕਰੇਗੀ | ਆਗੂਆਂ ਨੇ ਕਿਹਾ ਕਿ ਆਪਣੇ ਹੱਕ ਲੈਣ ਲਈ ਲਗਾਤਾਰ ਸੰਘਰਸ਼ ਜਾਰੀ ਰਹੇਗਾ ਅਤੇ ਪੰਜਾਬ ਭਰ ਵਿਚ ਸਰਕਾਰ ਦੇ ਆਗੂਆਂ ਨੂੰ ਘੇਰਿਆ ਜਾਵੇਗਾ | ਇਸ ਮੌਕੇ ਜਗਜੀਤ ਸਿੰਘ ਰਾਜੂ, ਪ੍ਰਦੀਪ ਸਿੰਘ ਘੁਮਾਣ,ਕੁਲਦੀਪ ਠਾਕੁਰ, ਸੁਖਨਿੰਦਰ ਸਿੰਘ, ਕੋਚ ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ ਬੂਲਪੁਰ, ਪ੍ਰਦੀਪ ਕੁਮਾਰ, ਅੰਮਿ੍ਤ ਸਿੰਘ ਲੋਹੀਆਂ ਖਾਸ, ਅਮਨਦੀਪ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲੱਬਧੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਹੋਏ ਇਜਲਾਸ ’ਚ ਇਲਾਕਾ ਕਮੇਟੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।