ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ, ਨਰੇਸ਼ ਹੈਪੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ, ਉਪਰੰਤ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਦੀ ਨਿਮਰਤਾ, ਦਇਆ, ਸੇਵਾ ਅਤੇ ਮਨੁੱਖਤਾ ਪ੍ਰਤੀ ਪਿਆਰ ਦੇ ਸੰਦੇਸ਼ ਨੂੰ ਉਜਾਗਰ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਛੋਟੇ ਪਰ ਮਹਾਨ ਜੀਵਨ ਤੋਂ ਪੇ੍ਰਰਨਾ ਲੈ ਕੇ ਨਿਸ਼ਕਾਮ ਸੇਵਾ, ਦਇਆ ਅਤੇ ਨਿਮਰਤਾ ਦੇ ਗੁਣ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.
ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ, ਨਰੇਸ਼ ਹੈਪੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ, ਉਪਰੰਤ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਦੀ ਨਿਮਰਤਾ, ਦਇਆ, ਸੇਵਾ ਅਤੇ ਮਨੁੱਖਤਾ ਪ੍ਰਤੀ ਪਿਆਰ ਦੇ ਸੰਦੇਸ਼ ਨੂੰ ਉਜਾਗਰ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਛੋਟੇ ਪਰ ਮਹਾਨ ਜੀਵਨ ਤੋਂ ਪੇ੍ਰਰਨਾ ਲੈ ਕੇ ਨਿਸ਼ਕਾਮ ਸੇਵਾ, ਦਇਆ ਅਤੇ ਨਿਮਰਤਾ ਦੇ ਗੁਣ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਮਾਜ ਵਿਚ ਪਿਆਰ, ਸੇਵਾ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ |