08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਨੰਦ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਕਰਵਾਇਆ ਧਾਰਮਿਕ ਸਮਾਗਮ

ਕਪੂਰਥਲਾ, 7 ਅਗਸਤ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਵਿਖੇ ਕਰਵਾਏ ਗਏ ਅੰਮਿ੍ਤ ਵਾਣੀ ਪਾਠ ਦੇ ਸਮਾਗਮ ਦੌਰਾਨ ਕਾਲਜ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਦੇ ਨਾਲ ਡਾਇਰੈਕਟਰ ਐਡਮਿਨ ਡਾ. ਅਰਵਿੰਦਰ ਸਿੰਘ ਸੇਖੋਂ, ਪਿ੍ੰਸੀਪਲ ਡਾ.

ਅਜੀਤ ਡੈਸਕ 08-08-2026
ਕਪੂਰਥਲਾ, 7 ਅਗਸਤ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਵਿਖੇ ਕਰਵਾਏ ਗਏ ਅੰਮਿ੍ਤ ਵਾਣੀ ਪਾਠ ਦੇ ਸਮਾਗਮ ਦੌਰਾਨ ਕਾਲਜ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਦੇ ਨਾਲ ਡਾਇਰੈਕਟਰ ਐਡਮਿਨ ਡਾ. ਅਰਵਿੰਦਰ ਸਿੰਘ ਸੇਖੋਂ, ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਤੇ ਆਨੰਦ ਪਬਲਿਕ ਸਕੂਲ ਦੇ ਵਾਈਸ ਪਿ੍ੰਸੀਪਲ ਡਾ. ਦੀਪਕ ਅਰੋੜਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਤੇ ਪਾਠ ਸਮਾਗਮ ਦੌਰਾਨ ਪੂਜਾ ਵਿਚ ਹਿੱਸਾ ਲਿਆ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਕਾਲਜ ਸਟਾਫ਼ ਨੂੰ ਨਵੇਂ ਵਿੱਦਿਅਕ ਵਰ੍ਹੇ ਦੀ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਧਿਆਤਮਿਕ ਸਮਾਗਮਾਂ ਦੌਰਾਨ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਨਾਲ ਵਿਦਿਆਰਥੀਆਂ ਵਿਚ ਸਾਕਾਰਤਮਿਕ ਊਰਜਾ ਵਧਦੀ ਹੈ | ਸਮਾਗਮ ਮੌਕੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਚੱਬੇਵਾਲ ਨੇ ਏ . ਡੀ . ਆਈ . ਪੀ . ਕੈਂਪ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਡੇਰਾ ਸੈਦਾ ਵਿਖੇ ਤੀਆਂ ਦੀਆਂ ਲੱਗੀਆਂ ਖ਼ੂਬ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।