08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐਸ. ਡੀ. ਮਾਡਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ)-ਐਸ. ਡੀ.

ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਪੰਜਾਬੀ ਰਵਾਇਤੀ ਪਹਿਰਾਵਿਆਂ ਵਿਚ ਸਜੀਆਂ ਵਿਦਿਆਰਥਣਾਂ ਦੀ ਮਨਮੋਹਕ ਝਲਕ | ਤਸਵੀਰ: ਲਾਡੀ ਸਟੂਡੀਓ 08-08-2026
ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ)-ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਦੇ ਵਿਹੜੇ ਵਿਚ ਸਾਵਣ ਦੀ ਹਰਿਆਲੀ, ਲੋਕ-ਰੰਗਾਂ ਅਤੇ ਪੰਜਾਬੀ ਸੱਭਿਆਚਾਰ ਦੀ ਮਹਿਕ ਨਾਲ ਭਰਪੂਰ ਤੀਆਂ ਦਾ ਤਿਉਹਾਰ ਬੇਹੱਦ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਰਵਾਇਤੀ ਅੰਦਾਜ਼ ਨਾਲ ਮਨਾਇਆ ਗਿਆ | ਪੂਰਾ ਸਕੂਲ ਪੰਜਾਬੀ ਵਿਰਸੇ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ, ਜਿੱਥੇ ਵਿਦਿਆਰਥਣਾਂ ਦੀਆਂ ਮਨਮੋਹਕ ਪੇਸ਼ਕਾਰੀਆਂ, ਲੋਕ-ਗੀਤਾਂ, ਗਿੱਧੇ, ਝੂਲਿਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਸਮਾਗਮ ਦਾ ਸ਼ੁੱਭ ਆਰੰਭ ਸਕੂਲ ਦੇ ਪਿ੍ੰਸੀਪਲ ਕਰਨਜੀਤ ਸਿੰਘ ਅਤੇ ਵਾਈਸ ਪਿ੍ੰਸੀਪਲ ਪੂਨਮ ਧੀਰ ਵੱਲੋਂ ਕੀਤਾ ਗਿਆ | ਇਸ ਮੌਕੇ ਸਕੂਲ ਨੂੰ ਫੁੱਲਾਂ, ਹਰਿਆਲੀ, ਪਰੰਪਰਾਗਤ ਸਜਾਵਟ ਅਤੇ ਸਾਵਣ ਦੇ ਪ੍ਰਤੀਕਾਂ ਨਾਲ ਬਹੁਤ ਹੀ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ | ਰੰਗ-ਬਿਰੰਗੇ ਪੰਜਾਬੀ ਰਵਾਇਤੀ ਪਹਿਰਾਵਿਆਂ ਵਿਚ ਸਜੀਆਂ ਵਿਦਿਆਰਥਣਾਂ ਨੇ ਲੋਕ-ਗੀਤਾਂ, ਗਿੱਧੇ, ਲੋਕ-ਨਾਚ, ਮਾਡਲਿੰਗ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਜੀਵੰਤ ਕਰ ਦਿੱਤਾ | ਸਕੂਲ ਦੇ ਵਿਹੜੇ ਵਿਚ ਲਗਾਏ ਗਏ ਤੀਆਂ ਦੇ ਝੂਲਿਆਂ ਨੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਗਾ ਦਿੱਤੇ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਦਾ ਆਨੰਦ ਮਾਣਿਆ | ਸਮਾਗਮ ਦਾ ਪ੍ਰਭਾਵਸ਼ਾਲੀ ਸੰਚਾਲਨ ਮੈਡਮ ਭਾਰਤੀ ਵੱਲੋਂ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਮਾਡਲਿੰਗ ਮੁਕਾਬਲਿਆਂ ਵਿਚ ਬਾਰ੍ਹਵੀਂ ਜਮਾਤ ਦੀ ਸ਼ਿਵਾਨੀ ਨੂੰ ਫ਼ਸਟ ਰਨਰ-ਅੱਪ, ਰੀਚਾ ਨੂੰ ਬੈਸਟ ਸਮਾਈਲ, ਰਿਧੀਮਾ ਨੂੰ ਮੋਸਟ ਬਿਊਟੀਫੁਲ, ਰਿਧੀ ਨੂੰ ਮਿਸ ਤੀਜ ਅਤੇ ਜਸਪ੍ਰੀਤ ਨੂੰ ਸੈਕਿੰਡ ਰਨਰ-ਅੱਪ ਐਲਾਨਿਆ ਗਿਆ | ਮੁਕਾਬਲੇ ਵਿਚ ਜੱਜਾਂ ਦੀ ਭੂਮਿਕਾ ਆਸ਼ਾ ਅਤੇ ਦੀਆ ਨੇ ਨਿਭਾਈ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਕਰਨਜੀਤ ਸਿੰਘ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਕੁਦਰਤ ਨਾਲ ਪਿਆਰ, ਆਪਸੀ ਭਾਈਚਾਰੇ ਅਤੇ ਖ਼ੁਸ਼ਹਾਲੀ ਦਾ ਪ੍ਰਤੀਕ ਹੈ | ਵਾਈਸ ਪਿ੍ੰਸੀਪਲ ਪੂਨਮ ਧੀਰ ਨੇ ਕਿਹਾ ਕਿ ਸਕੂਲ ਹਮੇਸ਼ਾ ਅਜਿਹੇ ਸਮਾਗਮਾਂ ਨੂੰ ਉਤਸ਼ਾਹਿਤ ਕਰਦਾ ਹੈ, ਕਿਉਂਕਿ ਇਨ੍ਹਾਂ ਰਾਹੀਂ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਮੰਚ ਮਿਲਦਾ ਹੈ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ | ਸਮਾਗਮ ਨੂੰ ਸਫਲ ਬਣਾਉਣ ਵਿਚ ਕੋਆਰਡੀਨੇਟਰ ਰਾਜਵਿੰਦਰ ਕੌਰ, ਸ਼ੀਤਲ ਮਨੀ, ਮਨਦੀਪ ਕੌਰ, ਬਲਵੀਰ ਕੌਰ, ਕੀਰਤੀ ਅਤੇ ਰਮਨਦੀਪ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ |
ਪਿਛਲੀ ਖ਼ਬਰ ਅਮਰੀਕਾ ਦਾ ਸਟੱਡੀ ਵੀਜ਼ਾ ਸਿਰਫ਼ 4.50 ਵਿਚ ਪ੍ਰਾਪਤ ਕਰੋ, ਯੂਨੀਵਰਸਿਟੀ ਫ਼ੀਸ ਵੀਜ਼ੇ ਤੋਂ ਬਾਅਦ- ਰਾਇਲ ਟਰੈਵਲ ਸੁਲਤਾਨਪ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।