09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਮੁਕਾਬਲੇ

ਕਪੂਰਥਲਾ, 8 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਪ੍ਰਤੀ ਰੁਚੀ ਨੂੰ ਉਜਾਗਰ ਕਰਨ ਦੇ ਮਨੋਰਥ ਨਾਲ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਕੇਵਲ ਬਾਰਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਹਰੇਕ ਵਿੱਦਿਅਕ ਸੰਸਥਾ ਵਿਚੋਂ ਕਵਿਤਾ, ਕਹਾਣੀ, ਲੇਖ ਦੇ ਮੁਕਾਬਲੇ ਵਿਚ ਕੇਵਲ ਦੋ ਵਿਦਿਆਰਥੀ ਹੀ ਫਾਰਮ ਭੇਜ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਲਈ ਰਜਿਸਟਰੇਸ਼ਨ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਆਪਣੀ ਫਾਰਮ ਸੰਸਥਾ ਦੇ ਮੁਖੀ ਪਾਸੋਂ ਤਸਦੀਕ ਕਰਵਾਕੇ 20 ਅਗਸਤ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਸਤੀ ਜਾਂ ਈ-ਮੇਲ ਦੇ ਪਤੇ ‘ਤੇ ਭੇਜ ਸਕਦੇ ਹਨ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ ਇਕ ਹਜ਼ਾਰ, ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 750 ਰੁਪਏ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 500 ਰੁਪਏ ਜਾਂ ਇਸ ਮੁੱਲ ਦੀਆਂ ਭਾਸ਼ਾ ਵਿਭਾਗ ਦੀਆਂ ਪੁਸਤਕਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਵਿਦਿਆਰਥੀ ਸਟੇਟ ਪੱਧਰ ਦੇ ਮੁਕਾਬਲੇ ਵਿਚ ਭਾਗ ਲੈ ਸਕਦਾ ਹੈ | ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਨਾਂਅ ਭੇਜਣ ਦੀ ਅਪੀਲ ਕੀਤੀ |

ਅਜੀਤ ਡੈਸਕ 09-08-2026

ਪਿਛਲੀ ਖ਼ਬਰ ਰਣਜੀਤ ਸਿੰਘ ਬਿਧੀਪੁਰ ਸਰਪ੍ਰਸਤ ਤੇ ਸਤਵਿੰਦਰ ਸਿੰਘ ਸਾਬੂਵਾਲ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਵਲੋਂ ਜਲਦ ਕੀਤਾ ਜਾਵੇਗਾ ਵੱਡਾ ਅੰਦੋਲਨ - ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।