10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਮਾਜ ਸੇਵੀ ਡਾ. ਧਰਮਵੀਰ ਕੰਡਾ ਹੋਏ ਭਾਜਪਾ ਵਿਚ ਸ਼ਾਮਲ

ਕਪੂਰਥਲਾ, 9 ਅਗਸਤ (ਸਡਾਨਾ)-ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਲੋਕਾਂ ਨੂੰ ਪਾਰਟੀ ਨਾਲ ਜੋੜਣ ਲਈ ਮੁਹਿੰਮ ਤੇਜ ਕਰ ਦਿੱਤੀ ਗਈ ਹੈ ਤੇ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਸੇ ਤਹਿਤ ਸ਼ਹਿਰ ਦੇ ਸਮਾਜ ਸੇਵਕ ਡਾ. ਧਰਮਵੀਰ ਕੰਡਾ ਨੇ ਭਾਜਪਾ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸੂਬਾਈ ਆਗੂ ਪ੍ਰਸ਼ੋਤਮ ਪਾਸੀ ਤੇ ਚੇਤਨ ਸੂਰੀ ਨੇ ਭਾਜਪਾ ਵਿਚ ਸ਼ਾਮਲ ਹੋਣ ‘ਤੇ ਧਰਮਵੀਰ ਕੰਡਾ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਭਾਜਪਾ ਲੋਕਲ ਬਾਡੀ ਸੈੱਲ ਦੇ ਸੂਬਾ ਕਨਵੀਨਰ ਪ੍ਰਸ਼ੋਤਮ ਪਾਸੀ ਨੇ ਕਿਹਾ ਕਿ ਲੋਕ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਧਰਮਵੀਰ ਕੰਡਾ ਨੇ ਕਿਹਾ ਕਿ ਪਾਰਟੀ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੇਗੀ ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੀਨੀਅਰ ਭਾਜਪਾ ਆਗੂ ਯਸ਼ ਮਹਾਜਨ, ਨਿਰਮਲ ਸਿੰਘ ਨਾਹਰ, ਜਗਦੀਸ਼ ਸ਼ਰਮਾ, ਅਸ਼ੋਕ ਮਾਹਲਾ, ਵਿਸ਼ਾਲ ਸੋਂਧੀ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 10-08-2026

ਪਿਛਲੀ ਖ਼ਬਰ ਐਡਵੋਕੇਟ ਚੰਦਨ ਪੁਰੀ ਨੇ ਅਦਾਲਤ ਕੰਪਲੈਕਸਾਂ ’ਚ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।