11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਜ਼ਾਦੀ ਦਿਹਾੜੇ ਸੰਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ-ਵਰਿੰਦਰਪਾਲ ਸਿੰਘ ਬਾਜਵਾ

ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ | ਇਹ ਗੱਲ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਲਈ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸਮਾਗਮ ਦੀ ਫੁਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ | ਗੁਰੂ ਨਾਨਕ ਸਟੇਡੀਅਮ ਵਿਚ ਵਰਿੰਦਰਪਾਲ ਸਿੰਘ ਬਾਜਵਾ ਨੇ ਪਰੇਡ ਤੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੇਖੀ ਤੇ ਬਾਅਦ ਵਿਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੇ ਦਿਨ ਲੋਕਾਂ ਦੇ ਬੈਠਣ, ਆਵਾਜਾਈ, ਪਾਰਕਿੰਗ, ਨਿਰਵਿਘਨ ਬਿਜਲੀ ਤੇ ਪਾਣੀ ਸਪਲਾਈ, ਅੱਗ ਬੁਝਾਊ ਸੁਰੱਖਿਆ, ਸਾਫ਼ ਸਫ਼ਾਈ ਤੇ ਸਵੱਛਤਾ ਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ | ਉਨ੍ਹਾਂ ਕਿਹਾ ਕਿ ਸਮਾਗਮ ਸਬੰਧੀ ਰਿਹਰਸਲਾਂ 12 ਅਗਸਤ ਤੱਕ ਹੋਣਗੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜੇ ‘ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਵਿਚ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼ ਤੇ ਐਨ. ਸੀ.

ਅਜੀਤ ਡੈਸਕ 11-08-2026
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ | ਇਹ ਗੱਲ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਲਈ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸਮਾਗਮ ਦੀ ਫੁਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ | ਗੁਰੂ ਨਾਨਕ ਸਟੇਡੀਅਮ ਵਿਚ ਵਰਿੰਦਰਪਾਲ ਸਿੰਘ ਬਾਜਵਾ ਨੇ ਪਰੇਡ ਤੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੇਖੀ ਤੇ ਬਾਅਦ ਵਿਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੇ ਦਿਨ ਲੋਕਾਂ ਦੇ ਬੈਠਣ, ਆਵਾਜਾਈ, ਪਾਰਕਿੰਗ, ਨਿਰਵਿਘਨ ਬਿਜਲੀ ਤੇ ਪਾਣੀ ਸਪਲਾਈ, ਅੱਗ ਬੁਝਾਊ ਸੁਰੱਖਿਆ, ਸਾਫ਼ ਸਫ਼ਾਈ ਤੇ ਸਵੱਛਤਾ ਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ | ਉਨ੍ਹਾਂ ਕਿਹਾ ਕਿ ਸਮਾਗਮ ਸਬੰਧੀ ਰਿਹਰਸਲਾਂ 12 ਅਗਸਤ ਤੱਕ ਹੋਣਗੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜੇ ‘ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਵਿਚ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ | ਜਦਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਪੀ.ਟੀ.ਸ਼ੋਅ ਵਿਚ ਭਾਗ ਲੈਣਗੇ ਤੇ ਬਾਅਦ ਵਿਚ ਰਾਸ਼ਟਰੀ ਏਕਤਾ ਤੇ ਗੌਰਵ ਨੂੰ ਦਰਸਾਉਂਦੇ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਉਨ੍ਹਾਂ ਨਗਰ ਨਿਗਮ ਨੂੰ ਗੁਰੂ ਨਾਨਕ ਸਟੇਡੀਅਮ ਤੇ ਇਸਦੇ ਆਲੇ ਦੁਆਲੇ ਦੀ ਸਫ਼ਾਈ ਦੇ ਉਚਿੱਤ ਪ੍ਰਬੰਧ ਨਿਸ਼ਚਿਤ ਸਮੇਂ ਵਿਚ ਕਰਨ ਦੀ ਹਦਾਇਤ ਕੀਤੀ | ਮੀਟਿੰਗ ਰਵਿੰਦਰ ਸਿੰਘ ਅਰੋੜਾ ਸਹਾਇਕ ਕਮਿਸ਼ਨਰ, ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ, ਐਸ.ਪੀ. ਹੈੱਡ ਕੁਆਰਟਰ ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ ਸ਼ੀਤਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਲਾ ਸੰਘਿਆਂ ਬਾਜ਼ਾਰ ’ਚ ਚੱਲੀਆਂ ਗੋਲੀਆਂ ਵਾਲੀ ਥਾਂ ’ਤੇ ਪੁੱਜ ਕੇ ਡੀ.ਐਸ.ਪੀ. ਡਾ. ਸੀਤਲ ਸਿੰਘ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਪੇਪਰ ਲੀਕ ਮਾਮਲਿਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਸੰਬੰਧਿਤ ਮੰਤਰੀਆਂ ’ਤੇ ਕਾਰਵਾਈ ਕਰੇ ‘ਆਪ’ ਸਰਕਾਰ-ਕੁਲਦੀਪ ਸਿੰਘ ਟਾਂਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।