11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਾਲਾ ਸੰਘਿਆਂ ਬਾਜ਼ਾਰ ’ਚ ਚੱਲੀਆਂ ਗੋਲੀਆਂ ਵਾਲੀ ਥਾਂ ’ਤੇ ਪੁੱਜ ਕੇ ਡੀ.ਐਸ.ਪੀ. ਡਾ. ਸੀਤਲ ਸਿੰਘ ਨੇ ਲਿਆ ਜਾਇਜ਼ਾ

ਕਾਲਾ ਸੰਘਿਆਂ, 10 ਅਗਸਤ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਦੇ ਮੇਨ ਬਾਜ਼ਾਰ ਵਿਖੇ 7 ਅਤੇ 8 ਅਗਸਤ ਦੀ ਦਰਮਿਆਨੀ ਰਾਤ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਅਤੇ ਦੁਕਾਨ ਉੱਪਰ ਹੀ ਬਣੀ ਰਿਹਾਇਸ਼ ਤੇ ਰਾਤ ਕਰੀਬ ਡੇਢ ਵਜੇ ਇਕ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਕਪੂਰਥਲਾ ਪੁਲਿਸ ਇਸ ਕੇਸ ਨੂੰ ਸੁਲਝਾਉਣ ‘ਚ ਲੱਗੀ ਹੋਈ ਹੈ | ਇਸੇ ਤਹਿਤ ਅੱਜ ਡੀ. ਐਸ.

ਅਜੀਤ ਡੈਸਕ 11-08-2026
ਕਾਲਾ ਸੰਘਿਆਂ, 10 ਅਗਸਤ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਦੇ ਮੇਨ ਬਾਜ਼ਾਰ ਵਿਖੇ 7 ਅਤੇ 8 ਅਗਸਤ ਦੀ ਦਰਮਿਆਨੀ ਰਾਤ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਅਤੇ ਦੁਕਾਨ ਉੱਪਰ ਹੀ ਬਣੀ ਰਿਹਾਇਸ਼ ਤੇ ਰਾਤ ਕਰੀਬ ਡੇਢ ਵਜੇ ਇਕ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਕਪੂਰਥਲਾ ਪੁਲਿਸ ਇਸ ਕੇਸ ਨੂੰ ਸੁਲਝਾਉਣ ‘ਚ ਲੱਗੀ ਹੋਈ ਹੈ | ਇਸੇ ਤਹਿਤ ਅੱਜ ਡੀ.ਐਸ.ਪੀ. ਸਬ ਡਵੀਜ਼ਨ ਡਾ. ਸੀਤਲ ਸਿੰਘ ਅਤੇ ਥਾਣਾ ਸਦਰ ਕਪੂਰਥਲਾ ਦੇ ਥਾਣਾ ਮੁਖੀ ਸਬ ਇੰਸਪੈਕਟਰ ਮੇਜਰ ਸਿੰਘ ਮੌਕੇ ਦਾ ਜਾਇਜ਼ਾ ਲੈਣ ਕਾਲ਼ਾ ਸੰਘਿਆਂ ਪਹੁੰਚੇ ਅਤੇ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਇਨਸਾਫ਼ ਦਾ ਭਰੋਸਾ ਦਿਵਾਉਂਦੇ ਹੋਏ ਗੋਲੀਆਂ ਚਲਾਉਣ ਵਾਲਿਆਂ ਨੂੰ ਜਲਦ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਡਾ. ਸੀਤਲ ਸਿੰਘ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਾਡੀ ਪੁਲਿਸ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਸਦਰ ਦੇ ਮੁਖੀ ਮੇਜਰ ਸਿੰਘ ਦੀ ਦੇਖ ਰੇਖ ਅਤੇ ਚੌਂਕੀ ਇੰਚਾਰਜ ਕਾਲਾ ਸੰਘਿਆਂ ਏ ਐਸ ਆਈ ਅਮਰਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਮੁਲਾਜ਼ਮਾਂ ਦੀ ਟੀਮ ਲਗਾਤਾਰ ਪੜਤਾਲ ਕਰ ਰਹੀ ਹੈ | ਡੀ.ਐਸ.ਪੀ. ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਪੁਲਿਸ ਵੱਖ ਵੱਖ ਪਹਿਲੂਆਂ ਤੋਂ ਇਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਫੁਟੇਜ ਲੈ ਕੇ ਗੋਲੀਆਂ ਚਲਾਉਣ ਵਾਲਿਆਂ ਦੀ ਸ਼ਨਾਖ਼ਤ ਕਰਨ ‘ਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੇ ਖ਼ਾਸ ਸੂਤਰਾਂ ਤੇ ਹੋਰ ਮਿਲ਼ੇ ਸਬੂਤਾਂ ਦੇ ਆਧਾਰ ਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੀ.ਐਸ.ਟੀ.ਸੀ. ਪੋਰਟਲ ’ਤੇ ਦਰਜ ਸ਼ਿਕਾਇਤਾਂ ਦਾ ਸੰਬੰਧਿਤ ਵਿਭਾਗ ਇਕ ਹਫ਼ਤੇ ਵਿਚ ਨਿਪਟਾਰਾ ਕਰਨ-ਅਕਾਸ਼ ਬਾਂਸਲ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਸੰਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ-ਵਰਿੰਦਰਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।