11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪ੍ਰਵਾਸੀ ਭਾਰਤੀਆਂ ਵਲੋਂ ਨਡਾਲਾ ਦੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਦਾ ਮਾਨ-ਸਨਮਾਨ

ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਇਲਾਕੇ ਦੇ ਵੱਖ ਵੱਖ ਗੁਰੂ ਘਰਾਂ ਵਿਚ ਸੇਵਾ ਨਿਭਾਅ ਰਹੇ 13 ਗ੍ਰੰਥੀ ਸਿੰਘਾਂ ਦਾ ਵਿਸ਼ੇਸ਼ ਮਾਨ-ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਨਡਾਲਾ ਦੇ ਮੀਤ ਪ੍ਰਧਾਨ ਸੰਦੀਪ ਪਸਰੀਚਾ ਨੇ ਦੱਸਿਆ ਨਡਾਲਾ ਤੋਂ ਕੈਪਟਨ ਨਿਰਮਲ ਸਿੰਘ ਦੇ ਪਰਿਵਾਰ ਨਾਲ ਸਬੰਧਿਤ ਸਬਪ੍ਰੀਤ ਸਿੰਘ ਅਤੇ ਸੁੱਖਪ੍ਰੀਤ ਸਿੰਘ ਯੂ. ਐਸ.

ਅਜੀਤ ਡੈਸਕ 11-08-2026
ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਇਲਾਕੇ ਦੇ ਵੱਖ ਵੱਖ ਗੁਰੂ ਘਰਾਂ ਵਿਚ ਸੇਵਾ ਨਿਭਾਅ ਰਹੇ 13 ਗ੍ਰੰਥੀ ਸਿੰਘਾਂ ਦਾ ਵਿਸ਼ੇਸ਼ ਮਾਨ-ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਨਡਾਲਾ ਦੇ ਮੀਤ ਪ੍ਰਧਾਨ ਸੰਦੀਪ ਪਸਰੀਚਾ ਨੇ ਦੱਸਿਆ ਨਡਾਲਾ ਤੋਂ ਕੈਪਟਨ ਨਿਰਮਲ ਸਿੰਘ ਦੇ ਪਰਿਵਾਰ ਨਾਲ ਸਬੰਧਿਤ ਸਬਪ੍ਰੀਤ ਸਿੰਘ ਅਤੇ ਸੁੱਖਪ੍ਰੀਤ ਸਿੰਘ ਯੂ.ਐਸ.ਏ. ਵੱਲੋਂ ਆਪਣੇ ਯਾਰਾਂ-ਦੋਸਤਾਂ ਦੇ ਸਹਿਯੋਗ ਨਾਲ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਦੀਆਂ ਸੇਵਾਵਾਂ ਨੂੰ ਸਨਮਾਨ ਦਿੰਦਿਆਂ ਹਰੇਕ ਗ੍ਰੰਥੀ ਸਿੰਘ ਨੂੰ 10-10 ਹਜ਼ਾਰ ਰੁਪਏ, ਇੱਕ ਸੂਟ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਦੇ ਮੈਨੇਜਰ ਭੁਪਿੰਦਰ ਸਿੰਘ ਦਾ ਵੀ ਵਿਸ਼ੇਸ਼ ਮਾਨ-ਸਨਮਾਨ ਕੀਤਾ ਗਿਆ |ਸੰਦੀਪ ਪਸਰੀਚਾ ਨੇ ਦੱਸਿਆ ਕਿ ਉਕਤ ਪ੍ਰਵਾਸੀ ਭਾਰਤੀਆਂ ਵੱਲੋਂ ਹਰ ਸਾਲ ਗੁਰੂ ਘਰਾਂ ਨਾਲ ਜੁੜੇ ਸੇਵਾ ਕਾਰਜਾਂ ਵਿਚ ਯੋਗਦਾਨ ਪਾਇਆ ਜਾਂਦਾ ਹੈ | ਇਸੇ ਲੜੀ ਤਹਿਤ ਉਨ੍ਹਾਂ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਰਾਸ਼ਨ ਵੀ ਵੰਡਿਆ ਜਾਂਦਾ ਹੈ, ਜਿਸ ਨਾਲ ਕਈ ਜ਼ਰੂਰਤਮੰਦ ਪਰਿਵਾਰਾਂ ਨੂੰ ਸਹਾਇਤਾ ਮਿਲਦੀ ਹੈ | ਇਸ ਮੌਕੇ ਸੰਗਤ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਨਡਾਲਾ ਦੇ ਮੀਤ ਪ੍ਰਧਾਨ ਸੰਦੀਪ ਪਸਰੀਚਾ, ਡਾਕਟਰ ਨਰਿੰਦਰ ਪਾਲ ਬਾਵਾ, ਅਵਤਾਰ ਸਿੰਘ ਮੁਲਤਾਨੀ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ,ਅਜੀਤ ਸਿੰਘ ਖੱਖ,ਹਰਜਿੰਦਰ ਸਿੰਘ ਸਾਹੀ, ਹਰਭਜਨ ਸਿੰਘ ਵਾਲੀਆ, ਰਾਮ ਸਿੰਘ ਨਡਾਲਾ, ਗੁਰਨਾਮ ਸਿੰਘ ਮੁਲਤਾਨੀ, ਕੌਂਸਲਰ ਮਹਿੰਦਰ ਸਿੰਘ ਸਹੋਤਾ,ਇੰਦਰਜੀਤ ਸਿੰਘ ਖੱਖ, ਪਰਮਜੀਤ ਸਿੰਘ ਕੰਗ, ਸੁਖਜਿੰਦਰ ਸਿੰਘ ਜੌਹਲ, ਹਰਵਿੰਦਰ ਸਿੰਘ ਸਾਹੀ, ਗੁਰਨਾਮ ਸਿੰਘ ਸਲੈਚ, ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਸੰਨਿਆਸ ਆਸ਼ਰਮ ਕਾਹਲਵਾਂ ਵਿਖੇ ਗੁਰੂ ਪੂਰਨਿਮਾ ਮੇਲੇ ਦੌਰਾਨ ਸੇਵਾ ਕਰਨ ਵਾਲੇ ਸੇਵਾਦਾਰਾਂ ਲਈ ਸਨਮਾਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।