11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਹਿਕਾਰੀ ਸਭਾਵਾਂ ਜ਼ਿਲ੍ਹਾ ਕਪੂਰਥਲਾ ਦੇ ਆਡਿਟ ਅਫ਼ਸਰ ਵਜੋਂ ਰੋਹਿਤ ਕੰਸਲ ਨੇ ਅਹੁਦਾ ਸੰਭਾਲਿਆ

ਕਪੂਰਥਲਾ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਹਿਕਾਰੀ ਸਭਾਵਾਂ ਜ਼ਿਲ੍ਹਾ ਕਪੂਰਥਲਾ ਦੇ ਆਡਿਟ ਅਫ਼ਸਰ ਵਜੋਂ ਰੋਹਿਤ ਕੰਸਲ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਅਹੁਦਾ ਸੰਭਾਲਣ ਤੋਂ ਬਾਅਦ ਰੋਹਿਤ ਕੰਸਲ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਇਕ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਦੇ ਆਡਿਟ ਦਾ ਕੰਮ ਪਾਰਦਰਸ਼ੀ, ਨਿਯਮਬੱਧ ਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦੇਣਗੇ ਤੇ ਵਿਭਾਗ ਦੇ ਕੰਮਕਾਜ ਵਿਚ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਸਹਿਕਾਰੀ ਸਭਾਵਾਂ ਨਾਲ ਜੁੜੇ ਲੋਕਾਂ ਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ | ਇਸ ਮੌਕੇ ਆਡਿਟ ਅਫ਼ਸਰ ਭੁਪੇਸ਼ ਗੋਇਲ, ਕਪੂਰਥਲਾ ਆਡਿਟ ਐਸੋਸੀਏਸ਼ਨ ਦੇ ਪ੍ਰਧਾਨ ਆਡਿਟ ਇੰਸਪੈਕਟਰ ਪਰਮਿੰਦਰ ਸਿੰਘ, ਆਡਿਟ ਇੰਸਪੈਕਟਰ ਮਨਿੰਦਰ ਸਿੰਘ, ਆਡਿਟ ਇੰਸਪੈਕਟਰ ਗੌਰਵ ਅਗਰਵਾਲ, ਆਡਿਟ ਇੰਸਪੈਕਟਰ ਅੰਮਿ੍ਤਪਾਲ, ਸੀਨੀਅਰ ਰੀਡਰ ਨਿਰਮਲਜੀਤ ਕੌਰ ਅਤੇ ਕਪੂਰਥਲਾ ਡਿਸਟਿ੍ਕਟ ਕੋਆਪ੍ਰੇਟਿਵ ਯੂਨੀਅਨ ਦੇ ਪ੍ਰਧਾਨ ਬਿਕਰਮਜੀਤ ਸਿੰਘ ਹਾਜ਼ਰ ਸਨ |

ਅਜੀਤ ਡੈਸਕ 11-08-2026

ਪਿਛਲੀ ਖ਼ਬਰ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਕਲੱਸਟਰ 18ਵੀਂ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਤੀਜਾ ਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।