11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਐਸ. ਡੀ.

ਅਜੀਤ ਡੈਸਕ 11-08-2026
ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦਿਆਂ ਗਿੱਧਾ, ਲੋਕ ਗੀਤ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ |ਤੀਆਂ ਦੇ ਤਿਉਹਾਰ ਦੌਰਾਨ ਸਕੂਲ ਦਾ ਮਾਹੌਲ ਪੰਜਾਬੀ ਵਿਰਸੇ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ | ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ ਵਿਚ ਸਜ-ਧਜ ਕੇ ਪੰਜਾਬੀ ਸਭਿਆਚਾਰ ਅਤੇ ਪੁਰਾਤਨ ਰਵਾਇਤਾਂ ਨੂੰ ਦਰਸਾਇਆ | ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਲੋਕ-ਵਿਰਸੇ ਨਾਲ ਸਬੰਧਿਤ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ |ਇਸ ਮੌਕੇ ਸਕੂਲ ਦੇ ਐਮ.ਡੀ. ਨਰੇਸ਼ ਸ਼ਰਮਾ ਅਤੇ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ, ਲੋਕ ਕਲਾਵਾਂ ਅਤੇ ਰਵਾਇਤੀ ਤਿਉਹਾਰਾਂ ਨਾਲ ਜਾਣੂ ਕਰਵਾਉਣਾ ਵੀ ਸਕੂਲ ਦੀ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਪੁੱਛਿਆ ਪਾਰਟੀ ਆਗੂ ਗੁਰਮੁਖ ਸਿੰਘ ਚਾਨਾ ਦਾ ਹਾਲ-ਚਾਲ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਕਪੂਰਥਲਾ ਦੇ ਆਡਿਟ ਅਫ਼ਸਰ ਵਜੋਂ ਰੋਹਿਤ ਕੰਸਲ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।