ਕਪੂਰਥਲਾ, 10 ਅਗਸਤ (ਵਿ.ਪ੍ਰ.)-ਪੰਜਾਬ ਰਾਜ ਜ਼ੋਨਲ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਅੰਡਰ-14 ਉਮਰ ਵਰਗ ਦੇ ਲੜਕਿਆਂ ਦੀ ਟੀਮ ਨੇ ਵਾਲੀਬਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਜ਼ੋਨਲ ਪੱਧਰੀ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ | ਇਸ ਟੂਰਨਾਮੈਂਟ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਲਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਟੀਮ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਲਖਬੀਰ ਸਿੰਘ ਤੇ ਅੰਜੂ ਨੂੰ ਮੁਬਾਰਕਬਾਦ ਦਿੱਤੀ |