11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡੇਂਗੂ ਪ੍ਰਤੀ ਜਾਗਰੂਕਤਾ ਜ਼ਰੂਰੀ-ਡਾ. ਪੇ੍ਰਮ ਕੁਮਾਰ

ਢਿਲਵਾਂ, 10 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਡਾ.

ਅਜੀਤ ਡੈਸਕ 11-08-2026
ਢਿਲਵਾਂ, 10 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿਲਵਾਂ ਅਧੀਨ ਆਉਂਦੇ ਖੇਤਰ ਵਿਚ ਡੇਂਗੂ ਜਾਗਰੂਕਤਾ ਐਕਟੀਵਿਟੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਚੱਲ ਰਹੀ ਡੇਂਗੂ ਵਿਰੋਧੀ ਮੁਹਿੰਮ ਤਹਿਤ ਟਾਇਰਾਂ ਦੀਆਂ ਦੁਕਾਨਾਂ,ਰੋਡਵੇਜ਼ ਵਰਕਸ਼ਾਪਾਂ,ਉਸਾਰੀ ਵਾਲੀਆਂ ਥਾਵਾਂ,ਵਾਹਨ ਡੰਪ,ਯਾਰਡ ਆਦਿ ਇਲਾਕਿਆਂ ਵਿਚ ਸਿਹਤ ਕਰਮੀਆਂ ਵੱਲੋਂ ਖ਼ਾਸ ਤੌਰ ‘ਤੇ ਚੈਕਿੰਗ ਕੀਤੀ ਗਈ | ਇਸ ਮੌਕੇ ਡਾ. ਸਰਵਲੀਨ ਕੌਰ, ਡਾ. ਗੌਰਵ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਸਰਬਜੀਤ ਸਿੰਘ ਐਸ.ਆਈ. ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਭੁਲੱਥ ਦੇ ਵਾਰਡ ਨੰਬਰ 8 ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੀ.ਬੀ.ਐਸ.ਈ. ਕਲੱਸਟਰ ਖੇਡਾਂ ਵਿਚ ਸਰਗੁਣ ਕੌਰ ਨੇ ਦੋ ਸੋਨੇ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।