13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲਾਈਨ ਕਲੱਬ ਬੇਗੋਵਾਲ ਨੇ ਕਸਬੇ ਵਿਚ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ

ਬੇਗੋਵਾਲ, 12 ਅਗਸਤ (ਸੁਖਜਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਈਨ ਕਲੱਬ ਬੇਗੋਵਾਲ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਕਸਬੇ ਵਿਚ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ | ਇਸ ਮੁਹਿੰਮ ਤਹਿਤ ਪਹਿਲਾਂ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਕਿਹਾ ਕਿ ਲਾਈਨ ਕਲੱਬ ਬੇਗੋਵਾਲ ਵੱਲੋਂ ਇਹ ਬਹੁਤ ਹੀ ਸ਼ਲਾਘਾ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਕਸਬੇ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਕਿਹਾ ਕੀ ਕਿਹਾ ਕਿ ਉਨ੍ਹਾਂ ਦੀ ਕਲੱਬ ਵੱਲੋਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ ਚੜ ਕੇ ਯੋਗਦਾਨ ਪਾਇਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ ਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਲਾ ਕੇ ਲੋਕਾਂ ਨੂੰ ਪ੍ਰੇਰਿਤ ਕਰਨਾ ਵੀ ਇੱਕ ਵੱਡਾ ਉਪਰਾਲਾ ਹੈ। ਇਸ ਮੌਕੇ ਅਸ਼ੋਕ ਕੁਮਾਰ ਬਤਰਾ, ਜ਼ੋਨ ਚੇਅਰਮੈਨ ਅਮਰਜੋਤ ਸਿੰਘ ਜੱਜ , ਸਰਬਜੀਤ ਸਿੰਘ ਬਬਲਾ, ਕੌਂਸਲਰ ਰਜਿੰਦਰ ਸਿੰਘ ਲਾਡੀ, ਐਮ.

ਲਾਈਨ ਕਲੱਬ ਬੇਗੋਵਾਲ ਨੇ ਕਸਬੇ ਵਿਚ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ 13-08-2026
ਬੇਗੋਵਾਲ, 12 ਅਗਸਤ (ਸੁਖਜਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਈਨ ਕਲੱਬ ਬੇਗੋਵਾਲ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਕਸਬੇ ਵਿਚ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ | ਇਸ ਮੁਹਿੰਮ ਤਹਿਤ ਪਹਿਲਾਂ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਕਿਹਾ ਕਿ ਲਾਈਨ ਕਲੱਬ ਬੇਗੋਵਾਲ ਵੱਲੋਂ ਇਹ ਬਹੁਤ ਹੀ ਸ਼ਲਾਘਾ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਕਸਬੇ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਕਿਹਾ ਕੀ ਕਿਹਾ ਕਿ ਉਨ੍ਹਾਂ ਦੀ ਕਲੱਬ ਵੱਲੋਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ ਚੜ ਕੇ ਯੋਗਦਾਨ ਪਾਇਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ ਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਲਾ ਕੇ ਲੋਕਾਂ ਨੂੰ ਪ੍ਰੇਰਿਤ ਕਰਨਾ ਵੀ ਇੱਕ ਵੱਡਾ ਉਪਰਾਲਾ ਹੈ। ਇਸ ਮੌਕੇ ਅਸ਼ੋਕ ਕੁਮਾਰ ਬਤਰਾ, ਜ਼ੋਨ ਚੇਅਰਮੈਨ ਅਮਰਜੋਤ ਸਿੰਘ ਜੱਜ , ਸਰਬਜੀਤ ਸਿੰਘ ਬਬਲਾ, ਕੌਂਸਲਰ ਰਜਿੰਦਰ ਸਿੰਘ ਲਾਡੀ, ਐਮ.ਜੇ.ਐਫ. ਸਿਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੁਰੰਤ ਠੋਸ ਕਦਮ ਚੁੱਕੇ-ਭਾਕਿਯੂ ਕਾਦੀਆਂ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ, ਡਰੱਗ ਸਟੋਰ ਅਤੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।