13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਯੂਨੀਵਰਸਿਟੀ ਕਾਲਜ ਫੱਤੂਢੀਂਗਾ ’ਚ ਸੋਮਨਾਥ ਮੰਦਰ ਵਿਸ਼ੇ ’ਤੇ ਕਰਵਾਏ ਭਾਸ਼ਨ ਮੁਕਾਬਲੇ

ਕਪੂਰਥਲਾ, 12 ਅਗਸਤ (ਵਿ. ਪ੍ਰ.)

ਅਜੀਤ ਡੈਸਕ 13-08-2026
ਕਪੂਰਥਲਾ, 12 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਸੋਮਨਾਥ ਸਵਾਭਿਆਨ ਪਰਵ ਮਨਾਇਆ ਗਿਆ| ਇਸ ਮੌਕੇ ਵਿਦਿਆਰਥਣਾਂ ਦੇ ‘ਸੋਮਨਾਥ ਮੰਦਿਰ’ ਵਿਸ਼ੇ ਸਬੰਧੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੇ ਸੋਮਨਾਥ ਮੰਦਿਰ ਦੇ ਇਤਿਹਾਸਕ, ਸਭਿਆਚਾਰਕ ਤੇ ਧਾਰਮਿਕ ਮਹੱਤਵ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਗਿਆਨ, ਆਤਮ ਵਿਸ਼ਵਾਸ ਤੇ ਪੇਸ਼ਕਾਰੀ ਦੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਭਾਸ਼ਣ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀ ਨੂੰ ਆਪਣੀ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੀ ਕੋਆਰਡੀਨੇਟਰ ਪ੍ਰੋ. ਸੰਦੀਪ ਕੌਰ ਦੀ ਦੇਖ ਰੇਖ ਹੇਠ ਕਰਵਾਏ ਗਏ ਭਾਸ਼ਣ ਮੁਕਾਬਲੇ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਪ੍ਰੋ. ਅਮਰਜੀਤ ਨੇ ਬਾਖ਼ੂਬੀ ਨਾਲ ਨਿਭਾਏ |
ਪਿਛਲੀ ਖ਼ਬਰ ਲਿਟਲ ਏਂਜਲਸ ਕੋ ਐਡ ਸਕੂਲ ਦੇ ਰੁਦਰਾ ਸਿੰਘ ਨੇਗੀ ਨੇ ਸ਼ਾਟਪੁੱਟ ਤੇ ਡਿਸਕਸ ਥਰੋ ਵਿਚ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਵਿਚ ਕਰਵਾਇਆ ਅੰਤਰ ਜਮਾਤ ਬਾਸਕਟਬਾਲ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।