ਕਪੂਰਥਲਾ, 12 ਅਗਸਤ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਬੀ.ਏ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਸਿਮਰਨ ਕੌਰ ਤੇ ਪਿ੍ਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਦੱਸਿਆ ਕਿ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਨੇ 7.92 ਸੀ.ਜੀ.ਪੀ.ਏ. ਤੇ ਪਿ੍ਆ ਸਪੁੱਤਰ ਅਜੇ ਕੁਮਾਰ ਨੇ 7.67 ਸੀ.ਜੀ.ਪੀ.ਏ. ਪ੍ਰਾਪਤ ਕੀਤੇ ਤੇ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ | ਇਸੇ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਤੇ ਪਿ੍ੰਸੀਪਲ ਅਰਚਨਾ ਗਰਗ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਕਾਲਜ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਿੱਖਿਆ ਆਤਮਨਿਰਭਰ ਬਣਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਤੇ ਹਿੰਦੂ ਕੰਨਿਆ ਕਾਲਜ ਹੀ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ |