14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਇਕ ਡੂੰਘੀ ਸਾਜ਼ਿਸ਼ ਦਾ ਸਿੱਟਾ-ਐਚ.ਐਸ. ਵਾਲੀਆ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ਼ੋ੍ਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ.

ਅਜੀਤ ਡੈਸਕ 14-08-2026
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ਼ੋ੍ਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨੰਦੇੜ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਹ ਘਟਨਾ ਦੇਸ਼ ਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਕ ਡੂੰਘੀ ਸਾਜ਼ਿਸ਼ ਹੈ | ਉਨ੍ਹਾਂ ਹਮਲਾਵਰ ਤੇ ਉਨ੍ਹਾਂ ਦੇ ਪਿੱਛੇ ਸਾਜਿਸ਼ਕਾਰਾਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਇਹ ਹਮਲਾ ਸੁਰੱਖਿਆ ਵਿਚ ਕੁਤਾਹੀ ਨਹੀਂ ਸਗੋਂ ਇਹ ਹਮਲਾ ਇਕ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ |
ਪਿਛਲੀ ਖ਼ਬਰ ਮੰਦਰ ਦੇ ਬਾਹਰ ਬੈਠੀ ਔਰਤ ਦੀ ਮਾਰਕੁੱਟ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਹਾਈ ਸਕੂਲ ’ਚ ਮਨਾਏਗੀ 15 ਅਗਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।