‘ ਹਰ ਘਰ ਤਿਰੰਗਾ, ਹਰ ਘਰ ਸਵੱਛ’ ਤਹਿਤ ਨਡਾਲਾ ਵਿਚ ਜਾਗਰੂਕਤਾ ਰੈਲੀ
ਨਡਾਲਾ, 13 ਅਗਸਤ (ਰਘਬਿੰਦਰ ਸਿੰਘ)-ਨਗਰ ਪੰਚਾਇਤ ਨਡਾਲਾ ਵਲੋਂ ‘ਹਰ ਘਰ ਤਿਰੰਗਾ, ਹਰ ਘਰ ਸਵੱਛ’ ਮੁਹਿੰਮ ਤਹਿਤ ਸਰਕਾਰੀ ਸਕੂਲ ਨਡਾਲਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਗੰਦਗੀ ਨਾ ਫੈਲਾਉਣ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਤਿਰੰਗੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਇਸ ਮੌਕੇ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਦੀ ਟੀਮ ਨੇ ਵੀ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ਨਗਰ ਪੰਚਾਇਤ ਦੇ ਨਡਾਲਾ ਐਸ. ਡਬਲਯੂ.
ਨਡਾਲਾ, 13 ਅਗਸਤ (ਰਘਬਿੰਦਰ ਸਿੰਘ)-ਨਗਰ ਪੰਚਾਇਤ ਨਡਾਲਾ ਵਲੋਂ ‘ਹਰ ਘਰ ਤਿਰੰਗਾ, ਹਰ ਘਰ ਸਵੱਛ’ ਮੁਹਿੰਮ ਤਹਿਤ ਸਰਕਾਰੀ ਸਕੂਲ ਨਡਾਲਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਗੰਦਗੀ ਨਾ ਫੈਲਾਉਣ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਤਿਰੰਗੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਇਸ ਮੌਕੇ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਦੀ ਟੀਮ ਨੇ ਵੀ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ਨਗਰ ਪੰਚਾਇਤ ਦੇ ਨਡਾਲਾ ਐਸ.ਡਬਲਯੂ.ਐਮ. ਮਾਹਿਰ ਤਰਨੇਂਦਰਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਦਾ ਮੁੱਖ ਮਕਸਦ ਲੋਕਾਂ ਵਿਚ ਸਵੱਛਤਾ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ | ਇਸ ਦੌਰਾਨ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਦੇ ਮੈਂਬਰਾਂ ਨੇ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ | ਇਸ ਮੌਕੇ ਐਸ.ਡਬਡਯੂ.ਐਮ ਮਾਹਿਰ ਤਰਨੇਂਦਰਜੀਤ ਸਿੰਘ, ਆਈ ਈ ਸੀ ਮਾਹਿਰ ਆਂਚਲ, ਸੈਨੇਟਰੀ ਇੰਸਪੈਕਟਰ ਸੰਦੀਪ ਕੁਮਾਰ, ਲਾਇਨਜ਼ ਕਲੱਬ ਪ੍ਰਧਾਨ ਮਨਜਿੰਦਰ ਸਿੰਘ ਲਾਡੀ, ਸੰਦੀਪ ਕੁਮਾਰ,ਗੁਰਿੰਦਰਜੀਤ ਸਿੰਘ ਬਲਜਿੰਦਰ ਸਿੰਘ,ਤੋਂ ਇਲਾਵਾ ਸਕੂਲ ਦੇ ਪਿ੍ੰਸੀਪਲ ਗੁਰਨਾਮ ਸਿੰਘ ਲੈਕਚਰਾਰ ਤਰਸੇਮ ਸਿੰਘ ਸੰਧੂ, ਲੈਕਚਰਾਰ ਕਮਲਜੀਤ ਕੌਰ, ਲਾਇਬੇ੍ਰਰੀਅਨ ਰਜਿੰਦਰ ਸਿੰਘ, ਮਨਿੰਦਰ ਪਾਲ ਕੰਪਿਊਟਰ ਫੈਕਲਟੀ, ਨਰਿੰਦਰ ਸਿੰਘ ਕੰਪਿਊਟਰ ਫੈਕਲਟੀ, ਰਾਜਵਰਿੰਦਰ ਸਿੰਘ ਚੀਮਾ, ਰਵਿੰਦਰ ਕੁਮਾਰ, ਦਿਨੇਸ਼ ਕੁਮਾਰ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਕੌਰ,ਅਨੀਤਾ, ਬਿਨੈਪ੍ਰੀਤ ਕੌਰ, ਰਾਜਵਿੰਦਰ ਕੌਰ ਪੱਡਾ, ਸਤਿੰਦਰਪਾਲ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਪ੍ਰੀਤੀ, ਪੂਜਾ, ਰਾਜ ਰਾਣੀ ਅਤੇ ਹੋਰ ਹਾਜ਼ਰ ਸਨ |