ਆਜ਼ਾਦੀ ਦਿਹਾੜੇ ਦੇ ਸਬੰਧ ’ਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-80ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ | ਬਾਅਦ ਵਿਚ ਉਨ੍ਹਾਂ ਪਰੇਡ ਕਮਾਂਡਰ ਡੀ. ਐਸ.
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-80ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ | ਬਾਅਦ ਵਿਚ ਉਨ੍ਹਾਂ ਪਰੇਡ ਕਮਾਂਡਰ ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੱਡੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨਾਲ ਸਬੰਧਿਤ 900 ਵਿਦਿਆਰਥੀਆਂ ਨੇ ਸ਼ਾਨਦਾਰ ਮਾਸ ਪੀ.ਟੀ. ਸ਼ੋਅ ਤੇ ਕੁੱਝ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਵਰਿੰਦਰਪਾਲ ਸਿੰਘ ਬਾਜਵਾ ਨੇ ਸਟੇਡੀਅਮ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਬੰਧੀ ਹੋਣ ਵਾਲੇ ਸਮਾਗਮ ਨੂੰ ਅੰਤਿਮ ਛੋਹਾਂ ਦਿੱਤੀਆਂ | ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਝੰਡਾ ਲਹਿਰਾਉਣਗੇ | ਵਧੀਕ ਡਿਪਟੀ ਕਮਿਸ਼ਨਰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ | ਇਸ ਮੌਕੇ ਐਸ.ਪੀ. ਹੈੱਡ ਕੁਆਟਰ ਗੁਰਪ੍ਰੀਤ ਸਿੰਘ, ਐਸ.ਪੀ.ਡੀ. ਹਰਿੰਦਰ ਸਿੰਘ ਗਿੱਲ, ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ, ਨਾਇਬ ਤਹਿਸੀਲਦਾਰ ਰਜੀਵ ਖੋਸਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਸਕੂਲਾਂ ਦੇ ਅਧਿਆਪਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |