15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹੜਤਾਲ ਕਾਰਨ ਸ਼ਹਿਰ ਦੇ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ

ਜਲੰਧਰ , 14 ਅਗਸਤ ( ਸ਼ਿਵ )- 15 ਅਗਸਤ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਹੀ ਸ਼ਹਿਰ ਦੇ ਕਈ ਡੰਪਾਂ ’ ਤੇ ਅੱਜ ਕੂੜਾ ਨਹੀਂ ਚੁੱਕਿਆ ਗਿਆ , ਜਿਸ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ । ਹੜਤਾਲ ਕਾਰਨ ਮੱਛੀ ਮਾਰਕੀਟ ਸਮੇਤ ਕਈ ਡੰਪਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ , ਜਿਸ ਨਾਲ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਈ ।

ਹੜਤਾਲ ਕਾਰਨ ਸ਼ਹਿਰ ਦੇ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ 15-08-2026
ਜਲੰਧਰ , 14 ਅਗਸਤ ( ਸ਼ਿਵ )- 15 ਅਗਸਤ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਹੀ ਸ਼ਹਿਰ ਦੇ ਕਈ ਡੰਪਾਂ ’ ਤੇ ਅੱਜ ਕੂੜਾ ਨਹੀਂ ਚੁੱਕਿਆ ਗਿਆ , ਜਿਸ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ । ਹੜਤਾਲ ਕਾਰਨ ਮੱਛੀ ਮਾਰਕੀਟ ਸਮੇਤ ਕਈ ਡੰਪਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ , ਜਿਸ ਨਾਲ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਈ । ਨਗਰ ਨਿਗਮ ਦੇ ਡਰਾਈਵਰ ਅਤੇ ਜੇਸੀਬੀ ਆਪਰੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਮ ਬੰਦ ਰੱਖਿਆ ਦਾ ਫ਼ੈਸਲਾ ਕੀਤਾ ਸੀ । ਯੂਨੀਅਨ ਦੇ ਪ੍ਰਧਾਨ ਅਨਿਲ ਸਭਰਵਾਲ ਨੇ ਦੱਸਿਆ ਕਿ ਨਗਰ ਨਿਗਮ ਵਿਚ ਦਰਜਾ ਚਾਰ ਕਰਮਚਾਰੀਆਂ ਵੱਲੋਂ ਡਰਾਈਵਰ ਵਜੋਂ ਕੰਮ ਕੀਤਾ ਜਾ ਰਿਹਾ ਹੈ , ਪਰ ਉਨ੍ਹਾਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ । ਇਸ ਸਬੰਧੀ ਯੂਨੀਅਨ ਵੱਲੋਂ ਕਈ ਵਾਰ ਨਗਰ ਨਿਗਮ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਆਊਟ ਸੋਰਸ ’ ਤੇ ਕੰਮ ਕਰ ਰਹੇ ਡਰਾਈਵਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ , ਜਦਕਿ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਕਥਿਤ ਤੌਰ ’ ਤੇ ਜਾਣਬੁੱਝ ਕੇ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਮੰਗਾਂ ਦੇ ਹੱਲ ਲਈ ਯੂਨੀਅਨ ਵੱਲੋਂ ਅੱਜ ਕੰਮ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ । ਇਸ ਮਾਮਲੇ ਨੂੰ ਲੈ ਕੇ ਯੂਨੀਅਨ ਦੇ ਆਗੂਆਂ ਦੀ ਮੇਅਰ ਵਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਵੀ ਕਾਫ਼ੀ ਲੰਬੀ ਮੀਟਿੰਗ ਵੀ ਹੋਈ । ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ ਤਾਂ ਹੜਤਾਲ ਵਾਪਸ ਲੈ ਲਈ ਜਾਵੇਗੀ । ਇਸ ਮੌਕੇ ਸਨੀ ਸਹੋਤਾ , ਸ਼ਾਮ ਲਾਲ , ਸਨੀ ਸੇਠੀ , ਹੀਰੋ ਸਭਰਵਾਲ , ਬਿੱਲਾ ਸਭਰਵਾਲ , ਕਾਕਾ , ਸਾਜਨ , ਗੋਲੂ , ਜੁਗਲ ਕਿਸ਼ੋਰ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਐਸ. ਆਈ. ਆਰ. ਦੌਰਾਨ ਅਨਮੈਪਿਡ ਜ਼ਿਲ੍ਹੇ ਦੇ 48,310 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ- ਅਕਾਸ਼ ਬਾਂਸਲ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਆਜ਼ਾਦੀ ਦਿਵਸ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।