15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ‘ਵੰਡ ਵਿਭਿਕਸ਼ਾ ਸਮਿ੍ਤੀ ਦਿਵਸ’ ਮਨਾਇਆ ਗਿਆ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਭਾਰਤ ਸਰਕਾਰ, ਸਭਿਆਚਾਰ ਮੰਤਰਾਲਾ ਦੇ ਨਿਰਦੇਸ਼ਾਂ ਅਨੁਸਾਰ U ਵੰਡ ਵਿਭਿਕਸ਼ਾ ਸਮਿ੍ਤੀ ਦਿਵਸ U ਮਨਾਇਆ ਗਿਆ | ਇਸ ਦਿਵਸ ਦਾ ਉਦੇਸ਼ ਸਾਲ 1947 ਦੀ ਵੰਡ ਦੌਰਾਨ ਲੱਖਾਂ ਲੋਕਾਂ ਵੱਲੋਂ ਸਹੇ ਗਏ ਦੁੱਖ, ਮਾਨਸਿਕ ਸਦਮੇ ਅਤੇ ਬਿਪਤਾਵਾਂ ਨੂੰ ਯਾਦ ਕਰਨਾ ਅਤੇ ਨੌਜਵਾਨ ਪੀੜ੍ਹੀ ਵਿਚ ਸ਼ਾਂਤੀ, ਏਕਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਹੈ | ਇਸ ਦੌਰਾਨ ਕਾਲਜ ਵਿਚ ਵੰਡ ਦੇ ਪੀੜਤਾਂ ਦੀ ਯਾਦ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ | ਕਾਲਜ ਵਿਚ ‘ਲਹੂ ਨਾਲ ਲਿਖੀ ਦਾਸਤਾਨ’ ਵਿਸ਼ੇ ਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ 24 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਅਰਮਾਨਦੀਪ ਸਿੰਘ ਬੀ. ਏ ਭਾਗ ਪਹਿਲਾ ਨੇ ਪਹਿਲਾ ਸਥਾਨ, ਗੁਰਸ਼ਰਨ ਸਿੰਘ ਬੀ.

ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ 15-08-2026
ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਭਾਰਤ ਸਰਕਾਰ, ਸਭਿਆਚਾਰ ਮੰਤਰਾਲਾ ਦੇ ਨਿਰਦੇਸ਼ਾਂ ਅਨੁਸਾਰ U ਵੰਡ ਵਿਭਿਕਸ਼ਾ ਸਮਿ੍ਤੀ ਦਿਵਸ U ਮਨਾਇਆ ਗਿਆ | ਇਸ ਦਿਵਸ ਦਾ ਉਦੇਸ਼ ਸਾਲ 1947 ਦੀ ਵੰਡ ਦੌਰਾਨ ਲੱਖਾਂ ਲੋਕਾਂ ਵੱਲੋਂ ਸਹੇ ਗਏ ਦੁੱਖ, ਮਾਨਸਿਕ ਸਦਮੇ ਅਤੇ ਬਿਪਤਾਵਾਂ ਨੂੰ ਯਾਦ ਕਰਨਾ ਅਤੇ ਨੌਜਵਾਨ ਪੀੜ੍ਹੀ ਵਿਚ ਸ਼ਾਂਤੀ, ਏਕਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਹੈ | ਇਸ ਦੌਰਾਨ ਕਾਲਜ ਵਿਚ ਵੰਡ ਦੇ ਪੀੜਤਾਂ ਦੀ ਯਾਦ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ | ਕਾਲਜ ਵਿਚ ‘ਲਹੂ ਨਾਲ ਲਿਖੀ ਦਾਸਤਾਨ’ ਵਿਸ਼ੇ ਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ 24 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਅਰਮਾਨਦੀਪ ਸਿੰਘ ਬੀ.ਏ ਭਾਗ ਪਹਿਲਾ ਨੇ ਪਹਿਲਾ ਸਥਾਨ, ਗੁਰਸ਼ਰਨ ਸਿੰਘ ਬੀ.ਏ ਭਾਗ ਪਹਿਲਾ ਨੇ ਦੂਜਾ ਅਤੇ ਸਾਦਕਪ੍ਰੀਤ ਸਿੰਘ ਅਤੇ ਜਗਦੇਵ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਭਾਰਤ ਸਰਕਾਰ ਵੱਲੋਂ ਤਿਆਰ ਕੀਤੀ ਗਈ ਡਿਜੀਟਲ ਪ੍ਰਦਰਸ਼ਨੀ ਨੂੰ ਵਿਦਿਆਰਥੀਆਂ ਨੂੰ ਵੀ ਦਿਖਾਇਆ ਗਿਆ | ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਦੇ ਨਾਲ ਹੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਦੇਸ਼ ਦੇ ਸਪੁੱਤਰਾਂ ਨੂੰ ਯਾਦ ਕਰਨਾ ਅਤੇ ਹਰ ਦਿਲ ‘ਚ ਇਸ ਪ੍ਰਤੀ ਪਿਆਰ ਦੀ ਭਾਵਨਾ ਆਪਣੇ ਦਿਲ ਅੰਦਰ ਜਗਾਉਣੀ ਚਾਹੀਦੀ ਹੈ | ਇਸ ਮੌਕੇ ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ.ਸੁਖਪਾਲ ਸਿੰਘ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਪੰਜਾਬੀ ਅਤੇ ਆਰਟਸ ਵਿਭਾਗ, ਪ੍ਰੋ.ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਵਿਭਾਗ, ਪ੍ਰੋ. ਗੁਰਪ੍ਰੀਤ ਕੌਰ ਮੁਖੀ ਸੰਗੀਤ ਵਿਭਾਗ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਸ਼ਿਲਪਾ, ਪ੍ਰੋ. ਹਰਪ੍ਰੀਤ ਸਿੰਘ,ਪ੍ਰੋ ਸਰਬਜੀਤ ਕੌਰ,ਪ੍ਰੋ ਜਸਵੀਰ ਕੌਰ, ਪ੍ਰੋ ਹਰਦੀਸ਼ ਕੌਰ, ਪ੍ਰੋ.ਇਸ਼ਿਤਾ ਸ਼ਰਮਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਿੰਦਰ ਕੌਰ, ਪ੍ਰੋ.ਪ੍ਰਵੀਨ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨਪ੍ਰੀਤ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਰਮਨ, ਰਾਜ ਕੁਮਾਰੀ, ਸ਼ਰਨਜੀਤ ਕੌਰ, ਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ 80ਵੇਂ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਅਗਲੀ ਖ਼ਬਰ ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਦੀ ਤਿਰੰਗਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।