15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਹੋਣ ਲੱਗੇ ਖੱਜਲ-ਖੁਆਰ * ਬਜ਼ੁਰਗਾਂ ਤੇ ਮਹਿਲਾਵਾਂ ਦੀਆਂ ਵਧੀਆਂ ਮੁਸ਼ਕਲਾਂ- ਸੰਦੀਪ ਕੌਰ ਚੀਮਾ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ)- ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਲੋਕਾਂ ਨਾਲ ਜੁੜੇ ਇਕ ਅਹਿਮ ਮੁੱਦੇ ਨੂੰ ਉਠਾਉਂਦਿਆਂ ਤਹਿਸੀਲ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਨੂੰ ਤੁਰੰਤ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਧਾਨ ਸੰਦੀਪ ਕੌਰ ਚੀਮਾ ਅਤੇ ਸਾਬਕਾ ਮੀਤ ਨਵਨੀਤ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਚ ਪਹਿਲਾਂ ਦੋ ਸੇਵਾ ਕੇਂਦਰ ਚੱਲ ਰਹੇ ਸਨ | ਇੱਕ ਸੇਵਾ ਕੇਂਦਰ ਸਰਕਾਰੀ ਪਸ਼ੂ ਹਸਪਤਾਲ ਵਿਖੇ ਸਥਿਤ ਹੈ ਜਦਕਿ ਦੂਜਾ ਤਹਿਸੀਲ ਕੰਪਲੈਕਸ ਵਿਚ ਚੱਲ ਰਿਹਾ ਸੀ | ਇਮਾਰਤ ਦੀ ਛੱਤ ਢਹਿ ਜਾਣ ਕਾਰਨ ਤਹਿਸੀਲ ਕੰਪਲੈਕਸ ਵਾਲਾ ਸੇਵਾ ਕੇਂਦਰ ਲੰਬੇ ਸਮੇਂ ਤੋਂ ਬੰਦ ਪਿਆ ਹੈ ਜਿਸ ਕਾਰਨ ਸਾਰੇ ਕੰਮਾਂ ਦਾ ਬੋਝ ਇੱਕ ਹੀ ਕੇਂਦਰ ‘ਤੇ ਆ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਆਪਣੇ ਜ਼ਰੂਰੀ ਦਸਤਾਵੇਜ਼ ਬਣਵਾਉਣ ਲਈ ਸੇਵਾ ਕੇਂਦਰ ਪਹੁੰਚਦੇ ਹਨ ਪਰ ਭੀੜ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਕਈ-ਕਈ ਘੰਟੇ ਉਡੀਕ ਕਰਨੀ ਪੈਂਦੀ ਹੈ | ਕਈ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਹਨ, ਫਿਰ ਵੀ ਉਨ੍ਹਾਂ ਦੇ ਕੰਮ ਨਹੀਂ ਹੋ ਰਹੇ | ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਬਜ਼ੁਰਗਾਂ ਲਈ ਲੰਬੀਆਂ ਕਤਾਰਾਂ ਵਿਚ ਖੜ੍ਹਾ ਹੋਣਾ ਬਹੁਤ ਮੁਸ਼ਕਲ ਹੁੰਦਾ ਹੈ | ਇਸੇ ਤਰ੍ਹਾਂ ਮਹਿਲਾਵਾਂ ਨੂੰ ਵੀ ਆਪਣੇ ਪਰਿਵਾਰਕ ਅਤੇ ਘਰੇਲੂ ਕੰਮਾਂ ਵਿਚੋਂ ਸਮਾਂ ਕੱਢ ਕੇ ਸੇਵਾ ਕੇਂਦਰ ਆਉਣਾ ਪੈਂਦਾ ਹੈ | ਕਈ ਮਹਿਲਾਵਾਂ ਛੋਟੇ ਬੱਚਿਆਂ ਨੂੰ ਨਾਲ ਲੈ ਕੇ ਘੰਟਿਆਂ ਤੱਕ ਆਪਣੀ ਵਾਰੀ ਦੀ ਉਡੀਕ ਕਰਦੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਸਥਿਤ ਸੇਵਾ ਕੇਂਦਰ ਦੀ ਮੁਰੰਮਤ ਕਰਵਾ ਕੇ ਇਸ ਨੂੰ ਜਲਦ ਤੋਂ ਜਲਦ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਰਾਹਤ ਮਿਲ ਸਕੇ ਅਤੇ ਉਨ੍ਹਾਂ ਨੂੰ ਬੇਲੋੜੀ ਖ਼ੱਜਲ-ਖ਼ੁਆਰੀ ਤੋਂ ਬਚਾਇਆ ਜਾ ਸਕੇ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ,ਕੌਂਸਲਰ ਪਵਨ ਕਨੌਜੀਆ ਆਦਿ ਮੌਜੂਦ ਸਨ |

ਅਜੀਤ ਡੈਸਕ 15-08-2026

ਪਿਛਲੀ ਖ਼ਬਰ ਜੈ ਮਾਤਾ ਚਿੰਤਪੁਰਨੀ ਲੰਗਰ ਕਮੇਟੀ ਖੱਸਣ-ਭੁਲੱਥ ਦਾ ਸਾਲਾਨਾ ਭੰਡਾਰਾ ਲਾਉਣ ਲਈ ਰਵਾਨਾ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਆਜ਼ਾਦੀ ਦਿਵਸ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।