17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਲਾਇਨ ਕਲੱਬ ਬੇਗੋਵਾਲ ਸੇਵਾ ਵਲੋਂ ਐਲੀਮੈਂਟਰੀ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ

ਬੇਗੋਵਾਲ, 16 ਅਗਸਤ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਸੇਵਾ ਵੱਲੋਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਜਿਸ ਵਿਚ ਪਾਸਟ ਡਿਸਟਰਿਕ ਗਵਰਨਰ ਰਸ਼ਪਾਲ ਸਿੰਘ ਬੱਚਾਜੀਵੀ ਤੇ ਇਨਵਾਇਰਨਮੈਂਟ ਚੇਅਰਮੈਨ ਭਰਤ ਗੁਪਤਾ ਵਿਸ਼ੇਸ਼ ਤੌਰ ‘ਤੇ ਪੁੱਜੇ | ਇਸ ਸਮੇਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਰਸ਼ਪਾਲ ਸਿੰਘ ਬੱਚਾਜੀਵੀ, ਵਿਰਸਾ ਸਿੰਘ ਸਰਪੰਚ, ਹਰਜਿੰਦਰ ਸਿੰਘ ਤਲਵੰਡੀ ਵੱਲੋਂ ਸਾਂਝੇ ਤੌਰ ‘ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਉਪਰੰਤ ਰਾਸ਼ਟਰੀ ਗੀਤ ਗਾਇਨ ਉਪਰੰਤ ਸਮਾਗਮ ਦੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ ਸਕਿੱਟਾਂ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਸਮਾਗਮ ਵਿਚ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਲਈ ਹੋਏ ਸੰਘਰਸ਼ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਸੂਰਬੀਰ ਤੇ ਯੋਧਿਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ | ਇਸ ਮੌਕੇ ਚੈਂਕੀ ਸਡਾਨਾ, ਮਾਨ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਲਵਪ੍ਰੀਤ ਸਿੰਘ, ਸੁਰਿੰਦਰ ਸਿੰਘ, ਹਰਮਿੰਦਰ ਸਿੰਘ ਲਾਬਾ, ਰਾਜ ਬਹਾਦਰ ਸਿੰਘ ਰਾਜਾ, ਫੁੰਮਣ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਸਿੱਖ ਭਾਈਚਾਰੇ ਦੀਆਂ ਦੋ ਸ਼ਖ਼ਸੀਅਤਾਂ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਸਾਬਕਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਭਾਜਪਾ ਦੇ ਅੰਮਿ੍ਤਸਰ ਦਿਹਾਤੀ 2 ਦੇ ਜ਼ਿਲ੍ਹਾ ਇੰਚਾਰਜ ਬਣੇ ਕਿਹਾ ਪਾਰਟੀ ਵਲੋਂ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।