18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਛੇ ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਕੇਸ ਦਰਜ

ਭੁਲੱਥ, 17 ਜੁਲਾਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ.

ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨ ਪੁਲਿਸ ਪਾਰਟੀ ਸਮੇਤ | ਤਸਵੀਰ: ਸਿੱਧੂ 18-08-2026
ਭੁਲੱਥ, 17 ਜੁਲਾਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸ਼ਰਾਰਤੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਮੇਨ ਚੌਂਕ ਵਿਚ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ, ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਖੱਸਣ ਰੋਡ ਨਜ਼ਦੀਕ ਸ਼ਮਸ਼ਾਨ ਘਾਟ ਪਾਣੀ ਵਾਲੇ ਸਰਕਾਰੀ ਟਿਊਬਵੈੱਲ ਦੇ ਨਜ਼ਦੀਕ ਦੋ ਨੌਜਵਾਨ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ , ਤਾਂ ਕਾਬੂ ਆ ਸਕਦੇ ਹਨ , ਜਦੋਂ ਏਐਸਆਈ ਰਕੇਸ਼ ਕੁਮਾਰ ਵੱਲੋਂ ਸਮੇਤ ਪੁਲਿਸ ਪਾਰਟੀ ਨੇ ਦੱਸੀ ਗਈ ਜਗ੍ਹਾ ‘ਤੇ ਰੇਡ ਕੀਤਾ ਗਿਆ ਤਾਂ ਦੋ ਨੌਜਵਾਨ ਰੋਡ ਤੇ ਖੜੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਨ੍ਹਾਂ ਨੇ ਆਪਣੀ ਪਹਿਚਾਣ ਜਤਿੰਦਰ ਕੁਮਾਰ ਵਾਸੀ ਵਾਸੀ ਭੀਮ ਨਗਰ ਹੁਸ਼ਿਆਰਪੁਰ ਤੇ ਦੂਸਰੇ ਨੇ ਸੂਰਜ ਕੁਮਾਰ ਵਾਸੀ ਮਹੱਲਾ ਸੁੰਦਰ ਨਗਰ ਹੁਸ਼ਿਆਰਪੁਰ ਦੱਸੀ, ਜਿਨ੍ਹਾਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਪਾਸੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਵਾਂ ਨੌਜਵਾਨਾਂ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਦੋ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਪਿ੍ੰਸੀਪਲ ਡਾ.... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਕੱਢੀ ‘ਹਰ ਘਰ ਤਿਰੰਗਾ ਸਾਈਕਲ ਰੈਲੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।