18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਦੋ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਪਿ੍ੰਸੀਪਲ ਡਾ. ਖਹਿਰਾ ਨੇ ਮੈਰਿਟ ਸੂਚੀ ਵਿਚ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਦਿੱਤੀ ਵਧਾਈ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਬੀ. ਏ.

ਫੱਤੂਢੀਂਗਾ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਅਮਨਦੀਪ ਕੌਰ ਤੇ ਹਰਪ੍ਰੀਤ ਕੌਰ ਦੀ ਤਸਵੀਰ | 18-08-2026
ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਬੀ.ਏ. ਭਾਗ ਤੀਜਾ ਦੀਆਂ ਹੋਣਹਾਰ ਵਿਦਿਆਰਥਣਾਂ ਅਮਨਦੀਪ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 13ਵਾਂ ਤੇ ਹਰਪ੍ਰੀਤ ਕੌਰ ਨੇ 14ਵਾਂ ਰੈਂਕ ਪ੍ਰਾਪਤ ਕੀਤਾ ਤੇ ਦੋਵੇਂ ਵਿਦਿਆਰਥਣਾਂ ਕਪੂਰਥਲਾ ਜ਼ਿਲ੍ਹੇ ਵਿਚ ਕ੍ਰਮਵਾਰ ਪਹਿਲੇ ਤੇ ਦੂਜੇ ਸਥਾਨ ‘ਤੇ ਰਹੀਆਂ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਅਮਨਦੀਪ ਕੌਰ ਤੇ ਹਰਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਨ੍ਹਾਂ ਦੇ ਮਾਪਿਆਂ ਤੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਮਿਹਨਤ, ਲਗਨ ੇ ਅਧਿਆਪਕਾਂ ਵਲੋਂ ਦਿੱਤੀ ਗਈ ਯੋਗ ਅਗਵਾਈ ਦਾ ਨਤੀਜਾ ਹੈ | ਉਨ੍ਹਾਂ ਨੇ ਦੋਵਾਂ ਵਿਦਿਆਰਥਣਾਂ ਨੂੰ ਅਕਾਦਮਿਕ ਖੇਤਰ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਪ੍ਰੇਰਿਤ ਕੀਤਾ | ਕਾਲਜ ਦੇ ਹੋਰ ਸਟਾਫ਼ ਮੈਂਬਰਾਂ ਨੇ ਵੀ ਦੋਵਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਮਦਾਰ ਵਾਪਸੀ ਕਰੇਗਾ-ਜੋਸਨ, ਚੰਦੀ, ਬੱਲੀ, ਢਿੱਲੋਂ, ਬੂਲੇ ਅਗਲੀ ਖ਼ਬਰ ਛੇ ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।