ਸੁਲਤਾਨਪੁਰ ਲੋਧੀ, 17 ਅਗਸਤ (ਪ.ਪ. ਰਾਹੀਂ)-2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਦਮਦਾਰ ਵਾਪਸੀ ਕਰੇਗਾ | ਪੰਜਾਬ ਵਿਚ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਨੇ ਵਰਕਰਾਂ ਦੀ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਐਤਕੀਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਸਿਰਜੇਗਾ | ਹਾਈਕਮਾਂਡ ਵੱਲੋਂ ਸੁਲਤਾਨਪੁਰ ਲੋਧੀ ਹਲਕੇ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਜਿਸ ਦਾ ਐਲਾਨ ਆਉਣ ਵਾਲੇ ਦਿਨਾਂ ਦੌਰਾਨ ਕੀਤਾ ਜਾਵੇਗਾ |ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਬੂਲੇ, ਯੂਥ ਅਕਾਲੀ ਦਲ ਦੇ ਪ੍ਰਧਾਨ ਗੋਲਡੀ ਜੋਸ਼ਨ, ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਸੀਨੀਅਰ ਆਗੂ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ ਗੁਰੂ ਘਰ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਰਵਾਇਤਾਂ ਦੇ ਉਲਟ ਹੈ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਰ ਆਦੇਸ਼ ਤੇ ਫੁੱਲ ਚੜਾਵੇਗੀ |ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨ |