18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕੁਲਦੀਪ ਸਿੰਘ ਟਾਂਡੀ ਦਾ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਣਨ ’ਤੇ ਸਨਮਾਨ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ)-ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਹਾਤੀ ਕੁਲਦੀਪ ਸਿੰਘ ਟਾਂਡੀ ਨਾਨਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਗੁਰਪ੍ਰੀਤ ਕੌਰ ਅਤੇ ਇੰਜ: ਸਵਰਨ ਸਿੰਘ ਵੱਲੋਂ ਕੁਲਦੀਪ ਸਿੰਘ ਟਾਂਡੀ ਦਾ ਸੁਲਤਾਨਪੁਰ ਲੋਧੀ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਅਤੇ ਇੰਜ: ਸਵਰਨ ਸਿੰਘ ਨੇ ਸ. ਕੁਲਦੀਪ ਸਿੰਘ ਟਾਂਡੀ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਯੁਕਤ ਹੋਣ ‘ਤੇ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਆਸ ਪ੍ਰਗਟਾਈ ਕਿ ਕੁਲਦੀਪ ਸਿੰਘ ਟਾਂਡੀ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਵਰਗ ਦੇ ਹੱਕਾਂ ਤੇ ਮਸਲਿਆਂ ਦੀ ਆਵਾਜ਼ ਬੁਲੰਦ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮ ੇਵਾਰੀ ਨਿਭਾਉਣਗੇ | ਕੁਲਦੀਪ ਸਿੰਘ ਟਾਂਡੀ ਨੇ ਇਸ ਸਨਮਾਨ ਲਈ ਬੀਬੀ ਗੁਰਪ੍ਰੀਤ ਕੌਰ ਅਤੇ ਇੰਜ: ਸਵਰਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਨੌਜਵਾਨ ਯੂਥ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਨੌਜਵਾਨਾਂ ਨੂੰ ਇੱਕਜੁੱਟ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਟਾਂਡੀ ਦੇ ਨਾਲ ਆਏ ਬਲਬੀਰ ਸਿੰਘ ਨਡਾਲਾ, ਅਮਰਜੀਤ ਸਿੰਘ ਨਡਾਲਾ ਅਤੇ ਪਰਮਜੀਤ ਸਿੰਘ ਪੱਡਾ ਦਿਆਲਪੁਰ ਸਰਕਲ ਪ੍ਰਧਾਨ ਦਾ ਵੀ ਸਨਮਾਨ ਕੀਤਾ ਗਿਆ |

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਗੱਡੀ ਖ਼ੁਰਦ ਬੁਰਦ ਕਰਨ ਦੇ ਸਬੰਧ ’ ਚ ਕੇਸ ਦਰਜ ਅਗਲੀ ਖ਼ਬਰ ਆਮਦਨ ਕਰ ਵਿਭਾਗ ਨੇ ਮਨਾਇਆ ਆਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।