ਨਿਊ ਸਨਫਲਾਵਰ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ | ਇਸ ਮੌਕੇ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਡਾਂਸ ਤੇ ਹੋਰ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮੂਹ ਹਾਜ਼ਰੀਨ ‘ਚ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | ਪਿ੍ੰਸੀਪਲ ਰੋਬਿਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ ਤੇ ਇਸ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ, ਏਕਤਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਚੇਅਰਪਰਸਨ ਸ੍ਰੀਮਤੀ ਜਸਵਿੰਦਰ ਕੌਰ ਨ ੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਦੇਸ਼ ਦੀ ਤਰੱਕੀ ਵਿੱਚ ਨੌਜਵਾਨ ਪੀੜ੍ਹੀ ਦੀ ਭੂਮਿਕਾ ‘ਤੇ ਜ਼ੋਰ ਦਿੱਤਾ | ਇਸ ਮੌਕੇ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਜਸਵਿੰਦਰ ਕੌਰ, ਪਿ੍ੰਸੀਪਲ ਸ੍ਰੀ ਰੌਬਿਨ ਸਿੰਘ, ਡਾ. ਰਾਧਿਕਾ (ਦੀ ਡੈਂਟਲ ਹੱਬ) , ਹਰਕੀਰਪਾਲ ਬਾਜਵਾ ਤੇ ਤੇਜਿੰਦਰ ਭਿੰਡਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |