20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਦਿਆਰਥੀ ਆਪਣੇ ਰੁਝਾਨ ਤੇ ਯੋਗਤਾ ਅਨੁਸਾਰ ਕਰੀਅਰ ਦਾ ਟੀਚਾ ਨਿਰਧਾਰਿਤ ਕਰਨ-ਪ੍ਰਦੀਪ ਸਿੰਘ

ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਬਿਜ਼ਨਸ ਸਟੱਡੀਜ਼ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਕੈਰੀਅਰ ਗਾਈਡੈਂਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪ੍ਰਦੀਪ ਸਿੰਘ ਕੈਰੀਅਰ ਕਾਊਾਸਲਿੰਗ ਐਕਸਪਰਟ ਤੇ ਮੈਨੇਜਿੰਗ ਡਾਇਰੈਕਟਰ ਆਈ. ਬੀ.

ਅਜੀਤ ਡੈਸਕ 20-08-2026
ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਬਿਜ਼ਨਸ ਸਟੱਡੀਜ਼ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਕੈਰੀਅਰ ਗਾਈਡੈਂਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪ੍ਰਦੀਪ ਸਿੰਘ ਕੈਰੀਅਰ ਕਾਊਾਸਲਿੰਗ ਐਕਸਪਰਟ ਤੇ ਮੈਨੇਜਿੰਗ ਡਾਇਰੈਕਟਰ ਆਈ.ਬੀ.ਟੀ. ਅਕੈਡਮੀ ਜਲੰਧਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਬੈਂਕਿੰਗ, ਐਸ.ਐਸ.ਸੀ., ਇੰਸ਼ੋਰੈਂਸ, ਰੇਲਵੇਜ਼, ਸਿਵਲ ਸਰਵਿਸਿਜ਼, ਪੰਜਾਬ ਸਟੇਟ ਲੈਵਲ ਤੇ ਹੋਰ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਨਾਲ ਸਬੰਧਿਤ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵੱਖ-ਵੱਖ ਪ੍ਰੀਖਿਆਵਾਂ ਦੀਆਂ ਯੋਗਤਾ, ਪ੍ਰੀਖਿਆ ਪੈਟਰਨ, ਤਿਆਰੀ ਦੀ ਰਣਨੀਤੀ, ਸਮਾਂ ਪ੍ਰਬੰਧਨ ਤੇ ਸਹੀ ਕੈਰੀਅਰ ਦੀ ਚੋਣ ਸਬੰਧੀ ਮਹੱਤਵਪੂਰਨ ਸੁਝਾਅ ਵੀ ਦਿੱਤੇ | ਮੁੱਖ ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਆਪਣੇ ਰੁਝਾਨ ਤੇ ਯੋਗਤਾ ਅਨੁਸਾਰ ਕੈਰੀਅਰ ਦਾ ਟੀਚਾ ਨਿਰਧਾਰਿਤ ਕਰਨ ਤੇ ਉਸ ਦੀ ਪ੍ਰਾਪਤੀ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸੈਮੀਨਾਰ ਦੌਰਾਨ ਉਨ੍ਹਾਂ ਵਿਦਿਆਰਥੀਆਂ ਵਲੋਂ ਵੱਖ-ਵੱਖ ਕੈਰੀਅਰ ਵਿਕਲਪ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਤਸੱਲੀ ਬਖ਼ਸ਼ ਨਾਲ ਦਿੱਤੇ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਕੈਰੀਅਰ ਦੀ ਸਹੀ ਦਿਸ਼ਾ ਚੁਣਨ ਤੇ ਰੋਜ਼ਗਾਰ ਦੇ ਬਿਹਤਰ ਮੌਕਿਆਂ ਲਈ ਤਿਆਰ ਹੋਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਇਸ ਦੌਰ ਵਿਚ ਵੱਖ-ਵੱਖ ਕੈਰੀਅਰ ਮਾਰਗਾਂ ਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਸਹੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ | ਕਾਲਜ ਦੇ ਟਰੇਨਿੰਗ ਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਪ੍ਰੋ. ਮਨਮੋਹਨ ਕੁਮਾਰ ਨੇ ਰਿਸੋਰਸ ਪਰਸਨ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਮਨਜੋਤ ਕੌਰ ਅਤੇ ਪ੍ਰੋ. ਮੁਸਕਾਨ ਵਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੂਬੇ ਅੰਦਰ ਭਾਜਪਾ ਦੀ ਮਜ਼ਬੂਤੀ ਨੂੰ ਲੈ ਕੇ ਕੌਮੀ ਸੰਗਠਨ ਮੰਤਰੀ ਬੀ.ਐਲ. ਸੰਤੋਸ਼ ਦਾ ਦੋ ਦਿਨਾ ਪੰਜਾਬ ਦੌਰਾ 24 ਤੇ 25 ਨ... ਅਗਲੀ ਖ਼ਬਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਲੇਖਿਕਾ ਸਰਬਜੀਤ ਕੌਰ ਦੇ ਰੂਬਰੂ ਹਿਤ ਅਦਬੀ ਸਮਾਗਮ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।