21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਜਪਾ ਦੀ ਵਿਸ਼ੇਸ਼ ਬੈਠਕ ’ਚ 195 ਬੂਥਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ

ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਭਾਰਤੀ ਜਨਤਾ ਪਾਰਟੀ ਮੰਡਲ ਸੁਲਤਾਨਪੁਰ ਲੋਧੀ ਦੀ ਇੱਕ ਅਹਿਮ ਵਿਸ਼ੇਸ਼ ਮੀਟਿੰਗ ਭਾਜਪਾ ਮੰਡਲ ਪ੍ਰਧਾਨ ਡਾ. ਰਾਕੇਸ਼ ਪੁਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਭਾਜਪਾ ਸੁਲਤਾਨਪੁਰ ਲੋਧੀ ਦੇ ਪ੍ਰਭਾਰੀ ਰਾਜੀਵ ਸੂਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਬੂਥ ਪੱਧਰ ‘ਤੇ ਪਾਰਟੀ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ | ਇਸ ਮੌਕੇ ਮੰਡਲ ਪ੍ਰਧਾਨ ਡਾਕਟਰ ਰਾਕੇਸ਼ ਪੁਰੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨਾ ਭਾਜਪਾ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਜੇਕਰ 195 ਬੂਥਾਂ ‘ਤੇ ਸੰਗਠਨ ਨੂੰ ਮਜ਼ਬੂਤ ਅਤੇ ਸਰਗਰਮ ਬਣਾਇਆ ਜਾਂਦਾ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਸਥਿਤੀ ਵਿਚ ਚੋਣ ਮੈਦਾਨ ਵਿਚ ਉਤਰੇਗੀ | ਬੈਠਕ ਵਿਚ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਬੂਥ ਪੱਧਰ ਦੀ ਮਜ਼ਬੂਤ ਟੀਮ ਹੀ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਪ੍ਰਭਾਵਸ਼ਾਲੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ | ਇਸ ਮੌਕੇ ਜਨਰਲ ਸਕੱਤਰ ਰੂਲੀਆ ਸਿੰਘ, ਮੰਡਲ ਤਲਵੰਡੀ ਚੌਧਰੀਆਂ ਦੇ ਪ੍ਰਧਾਨ ਡਾ.

ਅਜੀਤ ਡੈਸਕ 21-08-2026
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਭਾਰਤੀ ਜਨਤਾ ਪਾਰਟੀ ਮੰਡਲ ਸੁਲਤਾਨਪੁਰ ਲੋਧੀ ਦੀ ਇੱਕ ਅਹਿਮ ਵਿਸ਼ੇਸ਼ ਮੀਟਿੰਗ ਭਾਜਪਾ ਮੰਡਲ ਪ੍ਰਧਾਨ ਡਾ. ਰਾਕੇਸ਼ ਪੁਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਭਾਜਪਾ ਸੁਲਤਾਨਪੁਰ ਲੋਧੀ ਦੇ ਪ੍ਰਭਾਰੀ ਰਾਜੀਵ ਸੂਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਬੂਥ ਪੱਧਰ ‘ਤੇ ਪਾਰਟੀ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ | ਇਸ ਮੌਕੇ ਮੰਡਲ ਪ੍ਰਧਾਨ ਡਾਕਟਰ ਰਾਕੇਸ਼ ਪੁਰੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨਾ ਭਾਜਪਾ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਜੇਕਰ 195 ਬੂਥਾਂ ‘ਤੇ ਸੰਗਠਨ ਨੂੰ ਮਜ਼ਬੂਤ ਅਤੇ ਸਰਗਰਮ ਬਣਾਇਆ ਜਾਂਦਾ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਸਥਿਤੀ ਵਿਚ ਚੋਣ ਮੈਦਾਨ ਵਿਚ ਉਤਰੇਗੀ | ਬੈਠਕ ਵਿਚ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਬੂਥ ਪੱਧਰ ਦੀ ਮਜ਼ਬੂਤ ਟੀਮ ਹੀ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਪ੍ਰਭਾਵਸ਼ਾਲੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ | ਇਸ ਮੌਕੇ ਜਨਰਲ ਸਕੱਤਰ ਰੂਲੀਆ ਸਿੰਘ, ਮੰਡਲ ਤਲਵੰਡੀ ਚੌਧਰੀਆਂ ਦੇ ਪ੍ਰਧਾਨ ਡਾ. ਪਰਮਜੀਤ ਸਿੰਘ, ਆਰ.ਸੀ.ਐੱਫ. ਮੰਡਲ ਦੇ ਪ੍ਰਧਾਨ ਓਮ ਪ੍ਰਕਾਸ਼ ਡੋਗਰਾ ਅਤੇ ਫੱਤੂਢੀਂਗਾ ਮੰਡਲ ਦੇ ਪ੍ਰਧਾਨ ਰਾਜੂ ਕਾਨਪੁਰੀ, ਜਨਰਲ ਸਕੱਤਰ ਮੁਕੇਸ਼ ਧੀਰ ਸਮੇਤ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ-ਕੁਲਦੀਪ ਟਾਂਡੀ ਅਗਲੀ ਖ਼ਬਰ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।