ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ-ਕੁਲਦੀਪ ਟਾਂਡੀ
ਭੁਲੱਥ, 20 ਅਗਸਤ (ਮੇਹਰ ਚੰਦ ਸਿੱਧੂ)-ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾ ਵਿਚ ਲੋਕ ਵਿਕਾਸ, ਸੁਸ਼ਾਸਨ ਤੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਨੂੰ ਮੁੱਖ ਮੁੱਦਿਆਂ ਵਜੋਂ ਦੇਖ ਰਹੇ ਹਨ |ਇਸ ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਗਤੀਵਿਧੀਆਂ ਵੀ ਤੇਜ਼ ਹੋ ਗਈਆਂ ਹਨ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਟਾਂਡੀ ਨੇ ਕਿਹਾ ਕਿ ਉਹ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾ ਰਹੇ ਹਨ |ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਰੱਕੀ, ਖ਼ੁਸ਼ਹਾਲੀ ਅਤੇ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗਾ ਅਤੇ ਲੋਕਾਂ ਦੇ ਸਮਰਥਨ ਨਾਲ ਮਜ਼ਬੂਤ ਪ੍ਰਦਰਸ਼ਨ ਕਰੇਗਾ | ਕੁਲਦੀਪ ਟਾਂਡੀ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧ ਰਿਹਾ ਹੈ, ਕਿਉਂਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਉਣ ਲਈ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ |