22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਹੜ੍ਹਤਾਲ ਅੱਜ 9ਵੇਂ ਦਿਨ ਵਿਚ ਹੋਈ ਦਾਖਲ

ਕਪੂਰਥਲਾ, 21 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਤਾਇਨਾਤ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਦਿੱਤੀ ਜਾ ਰਹੀ ਹੜ੍ਹਤਾਲ ਅੱਜ 9ਵੇਂ ਦਿਨ ਵਿਚ ਦਾਖਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਇਕ ਪਾਸੇ ਜਿੱਥੇ ਮਹਿੰਗਾਈ ਨੇ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ ਓਥੇ ਦੂਸਰੇ ਪਾਸੇ ਇਸ ਸਰਕਾਰ ਕੋਲ ਐਨ. ਐੱਚ.

ਅਜੀਤ ਡੈਸਕ 22-08-2026
ਕਪੂਰਥਲਾ, 21 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਤਾਇਨਾਤ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਦਿੱਤੀ ਜਾ ਰਹੀ ਹੜ੍ਹਤਾਲ ਅੱਜ 9ਵੇਂ ਦਿਨ ਵਿਚ ਦਾਖਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਇਕ ਪਾਸੇ ਜਿੱਥੇ ਮਹਿੰਗਾਈ ਨੇ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ ਓਥੇ ਦੂਸਰੇ ਪਾਸੇ ਇਸ ਸਰਕਾਰ ਕੋਲ ਐਨ.ਐੱਚ.ਐਮ. ਕਰਮਚਾਰੀਆਂ ਲਈ ਕੁੱਝ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਘੱਟੋ ਘਟ ਇਸ ਮਹਿੰਗਾਈ ਭਰੇ ਦੌਰ ਨੂੰ ਵੇਖਦਿਆਂ ਸਰਕਾਰ ਮੁਲਾਜ਼ਮਾਂ ਦਾ ਤੇ ਉਨ੍ਹਾਂ ਦੇ ਪਰਿਵਾਰ ਦਾ ਕੁੱਝ ਤਾਂ ਖਿਆਲ ਕਰੇ | ਯੂਨੀਅਨ ਦੇ ਹੋਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਵੇਗੀ | ਇਸ ਮੌਕੇ ਐਨ.ਐਚ.ਐਮ. ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਨੂੰ ਇਕ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾ. ਯੋਗੇਸ਼ ਸਹਿਗਲ, ਮਨੀਸ਼ ਕੁਮਾਰ, ਅੰਜਨਾ, ਪੰਕਜ ਵਾਲੀਆ, ਪਿ੍ਅੰਕਾ, ਰਣਜੀਤ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਖ਼ੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਡਾ. ਹਮਦਰਦ ਦੇ ਜਨਮ ਦਿਵਸ ਮੌਕੇ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ ਅਗਲੀ ਖ਼ਬਰ ਅਕਾਲੀ ਆਗੂ ਆਹਲੀ ਨੇ ‘ਆਪ’ ਸਰਕਾਰ ’ਤੇ ਬੋਲਿਆ ਤਿੱਖਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।