22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਸੀਨੀਅਰ ਅਕਾਲੀ ਆਗੂਆਂ ਵਲੋਂ ਮੰਗ

ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਜਥੇ. ਦਵਿੰਦਰ ਸਿੰਘ ਢੱਪਈ, ਇੱਛਾ ਸਿੰਘ ਢੋਟ, ਠੇਕੇਦਾਰ ਕੁਲਵਿੰਦਰ ਸਿੰਘ, ਹਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਕਾਦੂਪੁਰ, ਜਥੇ.

ਅਜੀਤ ਡੈਸਕ 22-08-2026
ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਜਥੇ. ਦਵਿੰਦਰ ਸਿੰਘ ਢੱਪਈ, ਇੱਛਾ ਸਿੰਘ ਢੋਟ, ਠੇਕੇਦਾਰ ਕੁਲਵਿੰਦਰ ਸਿੰਘ, ਹਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਕਾਦੂਪੁਰ, ਜਥੇ. ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਖਵਿੰਦਰ ਸਿੰਘ ਨਵਾਂ ਪਿੰਡ ਨੇ ਇਕ ਬਿਆਨ ਵਿਚ ਬੀਤੇ ਦਿਨੀਂ ਨਾਂਦੇੜ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਨ੍ਹਾਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਹੋਏ ਹਮਲੇ ਪਿੱਛੇ ਛੁਪੀਆਂ ਤਾਕਤਾਂ ਦਾ ਪਤਾ ਲਗਾਉਣ ਲਈ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਅਰਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜਨਤਕ ਆਧਾਰ ਵਿਚ ਵਾਧਾ ਹੋਇਆ ਹੈ ਤੇ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਜ਼ਬੂਤ ਕਰਨ ਦੇ ਮਨੋਰਥ ਨਾਲ ਪਹਿਲਾਂ ਪੰਜਾਬ ਬਚਾਓ ਰੈਲੀਆਂ ਕਰ ਚੁੱਕੇ ਹਨ ਤੇ ਹੁਣ ਇਨ੍ਹਾਂ ਰੈਲੀਆਂ ਦਾ ਦੂਜਾ ਦੌਰ ਸ਼ੁਰੂ ਕੀਤਾ ਗਿਆ ਹੈ, ਪ੍ਰੰਤੂ ਕੁੱਝ ਪੰਜਾਬ ‘ਤੇ ਪੰਥ ਵਿਰੋਧੀ ਤਾਕਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਪ੍ਰੰਤੂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਇਨ੍ਹਾਂ ਕੋਸ਼ਿਸ਼ਾਂ ਦਾ ਡਟ ਕੇ ਵਿਰੋਧ ਕਰਦੇ ਹਨ ਤੇ ਭਵਿੱਖ ਵਿਚ ਵੀ ਕਰਦੇ ਰਹਿਣਗੇ | ਅਕਾਲੀ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ |
ਪਿਛਲੀ ਖ਼ਬਰ ਬਹਾਦਰਗੜ੍ਹ ਦੇ ਇਲਾਕੇ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਪੂਰਥਲਾ ਵਿਚ ਭਾਰਤ ਪਸ਼ੂ ਧਨ ਐਪ ’ਤੇ ਡਾਟਾ ਚੜ੍ਹਾਉਣ ਸੰਬੰਧੀ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।