25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਸ. ਡੀ. ਕਾਲਜ ਫ਼ਾਰ ਵੁਮੈਨ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

ਸੁਲਤਾਨਪੁਰ ਲੋਧੀ, 24 ਅਗਸਤ (ਨਰੇਸ਼ ਹੈਪੀ)-ਐਸ. ਡੀ.

ਅਜੀਤ ਡੈਸਕ 25-08-2026
ਸੁਲਤਾਨਪੁਰ ਲੋਧੀ, 24 ਅਗਸਤ (ਨਰੇਸ਼ ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਕਾਲਜ ਦੀ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ, ਈਕੋ ਕਲੱਬ ਤੇ ਰੈੱਡ ਰਿਬਨ ਕਲੱਬ ਵਲੋਂ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਇਕੱਠੇ ਹੋ ਕੇ ਨਸ਼ਿਆਂ ਦੇ ਹਰ ਰੂਪ ਤੋਂ ਦੂਰ ਰਹਿਣ, ਆਪਣੇ ਪਰਿਵਾਰ ਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਤੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ | ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਜਾਗਰੂਕ ਕਰਦਿਆਂ ਸਿਹਤਮੰਦ ਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥਣਾਂ ਦੀ ਸਰਗਰਮ ਭਾਗੀਦਾਰੀ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਤੇ ਪ੍ਰੇਰਨਾਦਾਇਕ ਬਣਾਇਆ | ਇਸ ਮੌਕੇ ਐਨ.ਐਸ.ਐਸ. ਵਿਭਾਗ, ਈਕੋ ਕਲੱਬ ਤੇ ਰੈੱਡ ਰਿਬਨ ਕਲੱਬ ਦੀ ਇੰਚਾਰਜ ਸੁਨੀਤਾ ਕਲੇਰ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਰਹਿਣ ਤੇ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ‘ਗ੍ਰੀਨਿੰਗ ਇੰਡੀਆ-ਬੰਜਰ ਧਰਤੀ ਤੋਂ ਹਰਿਆਲੀ ਵੱਲ’ ਰਾਸ਼ਟਰੀ ਮੁਹਿੰਮ ਤਹਿਤ ਬੂਟੇ ਲਗਾਏ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।