26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੀ.ਟੀ.ਐਫ. ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਧਰਨਾ ਕੱਲ੍ਹ ਮੁਲਾਜ਼ਮ ਧਰਨੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ-ਅੱਲੂਵਾਲ, ਅਲੌਦੀਪੁਰ, ਜੈਮਲ ਸਿੰਘ

ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ. ਟੀ.

ਡੀ.ਟੀ.ਐਫ. ਦੇ ਆਗੂ ਹਰਵਿੰਦਰ ਸਿੰਘ ਅੱਲੂਵਾਲ, ਤਜਿੰਦਰ ਸਿੰਘ ਅਲੌਦੀਪੁਰ ਤੇ ਜੈਮਲ ਸਿੰਘ ਦੀਆਂ ਤਸਵੀਰਾਂ | 26-08-2026
ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜਨਰਲ ਸਕੱਤਰ ਤਜਿੰਦਰ ਸਿੰਘ ਅਲੌਦੀਪੁਰ ਤੇ ਸੀਨੀਅਰ ਉਪ ਪ੍ਰਧਾਨ ਜੈਮਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਤੇ ਨਾ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਦੇ 18 ਪ੍ਰਤੀਸ਼ਤ ਡੀ.ਏ. ਦੇ ਬਕਾਏ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾ ਪ੍ਰਵਾਨ ਕਰਨ ਦਾ ਵਾਅਦਾ ਕੀਤਾ ਗਿਆ ਸੀ ਤੇ ਹੁਣ ਆਮ ਆਦਮੀ ਪਾਰਟੀ ਦੇ ਪੌਣੇ ਪੰਜ ਵਰ੍ਹੇ ਦੇ ਰਾਜ ਦੌਰਾਨ ਵੀ ਸਰਕਾਰ ਮੁਲਾਜ਼ਮਾਂ ਦੇ ਹੱਕੀ ਮੰਗਾਂ ਨੂੰ ਅਮਲੀ ਰੂਪ ਦੇਣ ਵਿਚ ਨਕਾਮ ਰਹੀ ਹੈ | ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਮੂਹਰੇ ਦਿੱਤੇ ਜਾਣ ਵਾਲੇ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਫਰੰਟ ਵਲੋਂ ਜ਼ਿਲ੍ਹਾ, ਬਲਾਕ ਪੱਧਰ ਤੇ ਸਕੂਲਾਂ ਵਿਚ ਅਧਿਆਪਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦਾ ਵੱਖ-ਵੱਖ ਸਮੈਸਟਰਾਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐੱਸ.ਡੀ. ਕਾਲਜ ’ਚ ਰੈਗਿੰਗ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।