26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਸੰਬੰਧੀ ਕੀਤਾ ਜਾਗਰੂਕ

ਕਪੂਰਥਲਾ, 25 ਅਗਸਤ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰ ਕਾਲਜ ਕਪੂਰਥਲਾ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਵੋਟਰ ਇਨਰੋਲਮੈਂਟ ਡਰਾਈਵ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ 18 ਸਾਲ ਤੋਂ ਉਪਰ ਵਿਦਿਆਰਥੀਆਂ ਦੀ ਵੋਟ ਰਜਿਸਟਰੇਸ਼ਨ ਕਰਵਾਈ ਗਈ | ਇਸ ਕੈਂਪ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਕਿਸਾਨ ਵਿੰਗ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੇ ਹੇਨੰਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਮੌਕੇ ਬੀ.

ਅਜੀਤ ਡੈਸਕ 26-08-2026
ਕਪੂਰਥਲਾ, 25 ਅਗਸਤ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰ ਕਾਲਜ ਕਪੂਰਥਲਾ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਵੋਟਰ ਇਨਰੋਲਮੈਂਟ ਡਰਾਈਵ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ 18 ਸਾਲ ਤੋਂ ਉਪਰ ਵਿਦਿਆਰਥੀਆਂ ਦੀ ਵੋਟ ਰਜਿਸਟਰੇਸ਼ਨ ਕਰਵਾਈ ਗਈ | ਇਸ ਕੈਂਪ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਕਿਸਾਨ ਵਿੰਗ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੇ ਹੇਨੰਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਮੌਕੇ ਬੀ.ਐਲ.ਓ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਵੋਟ ਰਜਿਸਟਰੇਸ਼ਨ ਦੀ ਪ੍ਰਕਿਰਿਆ ਵਿਚ ਮਦਦ ਕੀਤੀ | ਇਸ ਮੌਕੇ ਡਾ. ਜਗਜੀਤ ਸਿੰਘ ਨੇ ਸਟੇਜ ਦੀ ਕਾਰਵਾਈ ਨਿਭਾਈ, ਕੈਂਪ ਦੌਰਾਨ ਪ੍ਰੋ. ਹੈਪੀ ਕੁਮਾਰ ਤੇ ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕੀਤਾ | ਕੈਂਪ ਮੌਕੇ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਸੰਧਿਆ ਤੁਲੀ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਦਿਲਦਾਰ ਸਿੰਘ, ਡਾ. ਪ੍ਰਮੋਦ ਕੁਮਾਰ, ਵਿਪਨ ਕੁਮਾਰ, ਸੰਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਨਾਰਾਇਣਸਰ ਦਾ 5 ਰੋਜ਼ਾ ਸਾਲਾਨਾ ਜੋੜ ਮੇਲਾ ਤੇ ਗੁਰਮਤਿ ਸਮਾਗਮ 1 ਸਤੰਬਰ ਤੋਂ ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਨਹੀਂ ਹੋਣਗੇ ਬਾਜ਼ਾਰ ਬੰਦ-ਮਹਾਜਨ, ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।