26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਮੁਲਾਜ਼ਮਾਂ ਨੇ ਆਪ ਦੇ ਆਗੂਆਂ ਦੇ ਪੁਤਲੇ ਜਲਾਕੇ ਕੀਤਾ ਰੋਸ ਵਿਖਾਵਾ

ਫਗਵਾੜਾ, 25 ਅਗਸਤ (ਪ. ਪ੍ਰ.)

ਰਣਜੀਤ ਸਿੰਘ ਖੁਰਾਣਾ 26-08-2026
ਫਗਵਾੜਾ, 25 ਅਗਸਤ (ਪ.ਪ੍ਰ.)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸ਼ਹਿਰੀ ਇੰਚਾਰਜ ਫਗਵਾੜਾ ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ, ਪੰਜਾਬ) ਨੇ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੀਪੇਂਦਰ ਹੁੱਡਾ ਵਲੋਂ ਦਿੱਤੇ ਬਿਆਨਾਂ ਕਿ ਸੱਜਣ ਕੁਮਾਰ ਸਾਡਾ ਰੋਲ ਮਾਡਲ ਤੇ ਇੰਦਰਾ ਗਾਂਧੀ ਸਾਡੀ ਮਾਂ ਹੈ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ | ਖੁਰਾਣਾ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਇਤਿਹਾਸ ਦਾ ਉਹ ਦਰਦਨਾਕ ਹਿੱਸਾ ਹੈ, ਜਿਸ ਦੇ ਜ਼ਖ਼ਮ ਅੱਜ ਵੀ ਪੂਰੀ ਤਰ੍ਹਾਂ ਨਹੀਂ ਭਰੇ | ਇਸ ਲਈ ਸਿੱਖ ਕਤਲੇਆਮ ਦੇ ਦੋਸ਼ੀ ਰਹੇ ਸੱਜਣ ਕੁਮਾਰ ਦੀ ਮੌਤ ‘ਤੇ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਜਾਂ ਉਸ ਦੀ ਸਿਆਸੀ ਭੂਮਿਕਾ ਨੂੰ ਉਭਾਰਨ ਵਾਲੀ ਬਿਆਨਬਾਜ਼ੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਬੇਕਸੂਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ | ਖੁਰਾਣਾ ਨੇ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ, ਪਰ 1984 ਦੇ ਪੀੜਤਾਂ ਦੇ ਦਰਦ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਆਪਣੇ ਬਿਆਨਾਂ ਰਾਹੀਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ 1984 ਦੇ ਪੀੜਤਾਂ ਦੇ ਨਾਲ ਖੜ੍ਹੇ ਹਨ ਜਾਂ ਉਨ੍ਹਾਂ ਲੋਕਾਂ ਦੀ ਸਿਆਸੀ ਵਿਰਾਸਤ ਦਾ ਬਚਾਅ ਕਰ ਰਹੇ ਹਨ, ਜਿਨ੍ਹਾਂ ‘ਤੇ ਕਤਲੇਆਮ ਨਾਲ ਜੁੜੇ ਗੰਭੀਰ ਦੋਸ਼ ਲੱਗੇ ਸਨ | ਉਨ੍ਹਾਂ ਸਮੂਹ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਰਾਜਾ ਵੜਿੰਗ ਅਤੇ ਦੀਪੇਂਦਰ ਹੁੱਡਾ ਦੇ ਬਿਆਨਾ ਤੋਂ ਅੰਦਾਜਾ ਲਗਾ ਸਕਦੇ ਹਨ ਕਿ ਕਾਂਗਰਸ ਪਾਰਟੀ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਬਿਲਕੁਲ ਵੀ ਹਮਦਰਦੀ ਨਹੀਂ ਹੈ |
ਪਿਛਲੀ ਖ਼ਬਰ ਪਤਨੀ ਵਲੋਂ ਚਾਹ ’ਚ ਜ਼ਹਿਰੀਲੀ ਦਵਾਈ ਪਾ ਕੇ ਦੇਣ ਦੇ ਮਾਮਲੇ ’ਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ ਚੋਣਾਂ ’ਚ ਨਤੀਜੇ ਭੁਗਤਣ ਨੂੰ ਤਿਆਰ ਰਹਿਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।