28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦਿੱਤਾ ਜਾਵੇਗਾ-ਅਕਾਸ਼ ਬਾਂਸਲ

ਕਪੂਰਥਲਾ, 26 ਅਗਸਤ (ਅਮਰਜੀਤ ਕੋਮਲ)-ਵੋਟਰ ਸੂਚੀ ਦੀ ਡਰਾਫ਼ਟ ਪ੍ਰਕਾਸ਼ਨਾਂ ਤੋਂ ਬਾਅਦ ਵੋਟਰ ਸੂਚੀ ਦੇ ਦਾਅਵੇ ਤੇ ਇਤਰਾਜ਼ ਦੀ ਪ੍ਰਕਿਰਿਆ ਦੌਰਾਨ ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦਿੱਤਾ ਜਾਵੇਗਾ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਧਾਲੀਵਾਲ ਦੋਨਾ ਵਿਚ ਡੀ. ਐਮ.

ਅਜੀਤ ਡੈਸਕ 27-08-2026
ਕਪੂਰਥਲਾ, 26 ਅਗਸਤ (ਅਮਰਜੀਤ ਕੋਮਲ)-ਵੋਟਰ ਸੂਚੀ ਦੀ ਡਰਾਫ਼ਟ ਪ੍ਰਕਾਸ਼ਨਾਂ ਤੋਂ ਬਾਅਦ ਵੋਟਰ ਸੂਚੀ ਦੇ ਦਾਅਵੇ ਤੇ ਇਤਰਾਜ਼ ਦੀ ਪ੍ਰਕਿਰਿਆ ਦੌਰਾਨ ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦਿੱਤਾ ਜਾਵੇਗਾ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਧਾਲੀਵਾਲ ਦੋਨਾ ਵਿਚ ਡੀ.ਐਮ. ਵੇਅਰ ਹਾਊਸਿੰਗ ਕਾਰਪੋਰੇਸ਼ਨ ਮਨਦੀਪ ਸਿੰਘ, ਕਪੂਰਥਲਾ ਵਿਚ ਅਸ਼ੀਸ਼ ਅਰੋੜਾ, ਐਸ.ਡੀ.ਈ. ਜਲ ਸਪਲਾਈ ਤੇ ਸੈਨੀਟੇਸ਼ਨ ਦਫ਼ਤਰਾਂ ਵਿਚ ਵਧੀਕ ਏ.ਈ.ਆਰ.ਓਜ਼ ਦੇ ਨੋਟਿਸ ਸੁਣਵਾਈ ਕੇਂਦਰਾਂ ਦੇ ਨਿਰੀਖਣ ਮੌਕੇ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਵਲੋਂ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟਿਸ ਸੁਣਵਾਈ ਪ੍ਰਕਿਰਿਆ ਐਸ.ਆਈ.ਆਰ. ਮੁਹਿੰਮ ਦਾ ਇਕ ਮਹੱਤਵਪੂਰਨ ਹਿੱਸਾ ਹੈ, ਜਿਸ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਿਤ ਕਰਨ ’ਤੇ ਅੰਤਿਮ ਵੋਟਰ ਵਿਚ ਆਪਣਾ ਨਾਂਅ ਦਰਜ ਕਰਵਾਉਣ ਦਾ ਪੂਰਾ ਮੌਕਾ ਮਿਲੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਨੋਟਿਸਾਂ ਦਾ ਜਵਾਬ ਦੇਣ ਆਏ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੋੜੀਂਦੇ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤੀਸਰੇ ਦਿਨ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ ਅਗਲੀ ਖ਼ਬਰ ਸਿਵਲ ਹਸਪਤਾਲ ਭੁਲੱਥ ’ਚ ਡਾ. ਤੁਸ਼ਾਰ ਆਹਲੂਵਾਲੀਆ ਵਲੋਂ ਮਰੀਜ਼ ਦੇ ਗੋਡੇ ਦਾ ਸਫਲ ਆਪ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।