28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤੀਸਰੇ ਦਿਨ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ

ਕਪੂਰਥਲਾ, 26 ਅਗਸਤ (ਸਡਾਨਾ)-70ਵੀਆਂ ਜ਼ਿਲ੍ਹਾ ਪੱਧਰੀ 12 ਰੋਜ਼ਾ ਸਕੂਲ ਖੇਡਾਂ ਦੇ ਤੀਸਰੇ ਦਿਨ ਵੀ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਕੋਆਰਡੀਨੇਟਰ ਸੰਤੋਖ ਸਿੰਘ ਮੱਲੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਮਤਾ ਬਜਾਜ ਤੇ ਡੀ. ਐਮ.

ਜਥੇ. ਗੁਰਦਿਆਲ ਸਿੰਘ ਖ਼ਾਲਸਾ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਦੀ ਤਸਵੀਰ | 27-08-2026
ਕਪੂਰਥਲਾ, 26 ਅਗਸਤ (ਸਡਾਨਾ)-70ਵੀਆਂ ਜ਼ਿਲ੍ਹਾ ਪੱਧਰੀ 12 ਰੋਜ਼ਾ ਸਕੂਲ ਖੇਡਾਂ ਦੇ ਤੀਸਰੇ ਦਿਨ ਵੀ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਕੋਆਰਡੀਨੇਟਰ ਸੰਤੋਖ ਸਿੰਘ ਮੱਲੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਮਤਾ ਬਜਾਜ ਤੇ ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਖੱਸਣ ਦੀ ਅਗਵਾਈ ਹੇਠ ਚੱਲ ਰਹੇ ਇਨ੍ਹਾਂ ਮੁਕਾਬਲਿਆਂ ਦੀ ਤੀਸਰੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਰਵਾਈ | ਇਸ ਮੌਕੇ ਉਨ੍ਹਾਂ ਦੇ ਨਾਲ ਸੁਖਵੰਤ ਸਿੰਘ ਪੱਡਾ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਵੀ ਉਚੇਚੇ ਤੌਰ ‘ਤੇ ਸ਼ਾਮਲ ਸਨ | ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਉਪਰੰਤ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਤੇ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਮਨਜੀਤ ਸਿੰਘ, ਪਿ੍ੰਸੀਪਲ ਨਵਚੇਤਨ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ, ਟੈਕਨੀਕਲ ਮੈਂਬਰ ਅਜੀਤਪਾਲ ਸਿੰਘ ਟਿੱਬਾ, ਮਨਜਿੰਦਰ ਸਿੰਘ, ਜਗੀਰ ਸਿੰਘ, ਜਸਵੰਤ ਸਿੰਘ ਦੀ ਦੇਖ ਰੇਖ ਹੇਠ ਗੁਰੂ ਨਾਨਕ ਸਟੇਡੀਅਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਬੈਡਮਿੰਟਨ, ਕਬੱਡੀ ਨੈਸ਼ਨਲ ਸਟਾਈਲ, ਖੋ-ਖੋ ਲੜਕੇ ਤੇ ਲੜਕੀਆਂ, ਰੱਸਾਕਸ਼ੀ ਆਦਿ ਦੇ ਮੁਕਾਬਲੇ ਹੋਏ | ਜਿਸ ਵਿਚ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਜੇਤੂ ਰਹੀਆਂ | ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਕੋਚ ਕੁਲਬੀਰ ਕਾਲੀ ਟਿੱਬਾ, ਮਨਿੰਦਰ ਸਿੰਘ, ਰਕੇਸ਼ ਕੁਮਾਰ ਸੈਦਪੁਰ, ਸਰਬਜੀਤ ਸਿੰਘ, ਨਵਨੀਤ ਕੌਰ, ਜਗਦੀਸ਼ ਕੌਰ, ਕਰਮਜੀਤ ਕੌਰ, ਰੁਪਿੰਦਰ ਕੌਰ, ਕੁਲਬੀਰ ਸਿੰਘ, ਨਿਧੀ ਸੈਣੀ, ਸੁਨੀਤਾ ਠਾਕਰ ਬਾਸਕਟਬਾਲ ਕੋਚ, ਸੁਨੀਲ ਕੁਮਾਰ, ਦਵਿੰਦਰ ਸਿੰਘ, ਪਲਵਿੰਦਰ ਕੌਰ, ਹਰਪ੍ਰੀਤ ਸਿੰਘ, ਦਿਨੇਸ਼ ਸ਼ਰਮਾ, ਅਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬੇਕਾਬੂ ਕੈਂਟਰ ਨੇ ਦੋ ਗੱਡੀਆਂ ਨੂੰ ਮਾਰੀ ਟੱਕਰ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਅਗਲੀ ਖ਼ਬਰ ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦਿੱਤਾ ਜਾਵੇਗਾ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।