28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਇੰਟਰ-ਹਾਊਸ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਸੁਲਤਾਨਪੁਰ ਲੋਧੀ, 26 ਅਗਸਤ (ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ, ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਾਵਿ-ਕਲਾ ਪ੍ਰਤੀ ਰੁਚੀ ਵਿਕਸਿਤ ਕਰਨ ਦੇ ਉਦੇਸ਼ ਨਾਲ ਇੰਟਰ-ਹਾਊਸ ਪੋਇਟਰੀ ਰੈਸੀਟੇਸ਼ਨ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਕਲਾਸ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ | ਮੁਕਾਬਲੇ ਦੌਰਾਨ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਦੀ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਪ੍ਰੇਰਣਾਦਾਇਕ ਕਵਿਤਾਵਾਂ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ | ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਰਚਨਾਤਮਿਕ ਸੋਚ ਅਤੇ ਪ੍ਰਭਾਵਸ਼ਾਲੀ ਸੰਚਾਰ ਦੇ ਗੁਣ ਵਿਕਸਿਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ | ਮੁਕਾਬਲੇ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਦੂਜਾ ਸਥਾਨ, ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਕੂਲ ਡਾਇਰੈਕਟਰ ਇੰਜ.

ਅਜੀਤ ਡੈਸਕ 27-08-2026
ਸੁਲਤਾਨਪੁਰ ਲੋਧੀ, 26 ਅਗਸਤ (ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ, ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਾਵਿ-ਕਲਾ ਪ੍ਰਤੀ ਰੁਚੀ ਵਿਕਸਿਤ ਕਰਨ ਦੇ ਉਦੇਸ਼ ਨਾਲ ਇੰਟਰ-ਹਾਊਸ ਪੋਇਟਰੀ ਰੈਸੀਟੇਸ਼ਨ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਕਲਾਸ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ | ਮੁਕਾਬਲੇ ਦੌਰਾਨ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਦੀ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਪ੍ਰੇਰਣਾਦਾਇਕ ਕਵਿਤਾਵਾਂ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ | ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਰਚਨਾਤਮਿਕ ਸੋਚ ਅਤੇ ਪ੍ਰਭਾਵਸ਼ਾਲੀ ਸੰਚਾਰ ਦੇ ਗੁਣ ਵਿਕਸਿਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ | ਮੁਕਾਬਲੇ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਦੂਜਾ ਸਥਾਨ, ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵਲੋਂ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਲੋਂ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ |
ਪਿਛਲੀ ਖ਼ਬਰ ਇਲਾਕੇ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ - ਐਸ.ਐਚ.ਓ. ਭੁਲੱਥ ਥਾਣਾ ਭੁਲੱ... ਅਗਲੀ ਖ਼ਬਰ ਬੇਕਾਬੂ ਕੈਂਟਰ ਨੇ ਦੋ ਗੱਡੀਆਂ ਨੂੰ ਮਾਰੀ ਟੱਕਰ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।