27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਤੋਂ ਤੋਹਫ਼ੇ ਦੀ ਬਜਾਏ ਨਸ਼ਾ ਛੱਡਣ ਦਾ ਵਾਅਦਾ ਲੈਣ-ਸੌਰਵ ਖੁੱਲਰ

ਨਡਾਲਾ, 24 ਅਗਸਤ (ਰਘਬਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਭੁਲੱਥ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਹਲਕਾ ਭੁਲੱਥ ਸਮੇਤ ਸਮੂਹ ਪੰਜਾਬ ਦੀਆਂ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਰੱਖੜੀ ਦੇ ਤਿਉਹਾਰ ‘ਤੇ ਆਪਣੇ ਭਰਾਵਾਂ ਕੋਲੋਂ ਮਹਿੰਗੇ ਤੋਹਫ਼ੇ ਲੈਣ ਦੀ ਬਜਾਏ ਉਨ੍ਹਾਂ ਤੋਂ ਇੱਕ ਅਜਿਹਾ ਵਾਅਦਾ ਲੈਣ, ਜੋ ਪੂਰੇ ਪਰਿਵਾਰ ਦੀ ਜ਼ਿੰਦਗੀ ਬਦਲ ਸਕੇ | ਸੌਰਵ ਖੁੱਲਰ ਨੇ ਕਿਹਾ ਕਿ ਹਰ ਭੈਣ ਆਪਣੇ ਭਰਾ ਤੋਂ ਇਹ ਵਚਨ ਲਵੇ ਕਿ ਉਹ ਨਸ਼ਿਆਂ ਤੋਂ ਦੂਰ ਰਹੇਗਾ ਤੇ ਨਸ਼ੇ ਦੀ ਲਤ ਨੂੰ ਛੱਡਣ ਲਈ ਪੂਰੀ ਇਮਾਨਦਾਰੀ ਨਾਲ ਯਤਨ ਕਰੇਗਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਅਨੇਕਾਂ ਪਰਿਵਾਰ ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੇ ਹਨ, ਇਸ ਲਈ ਰੱਖੜੀ ਦੇ ਪਵਿੱਤਰ ਰਿਸ਼ਤੇ ਨੂੰ ਨਸ਼ਾ ਮੁਕਤੀ ਦੀ ਮੁਹਿੰਮ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ | ਸੌਰਵ ਖੁੱਲਰ ਨੇ ਕਿਹਾ ਕਿ ਉਹ ਹਰ ਉਸ ਭੈਣ ਨੂੰ ਰੱਖੜੀ ਦੇ ਤਿਉਹਾਰ ਮੌਕੇ ਸ਼ਗਨ ਦੇਣਗੇ, ਜਿਸ ਦੀ ਅਰਦਾਸ ਹੋਵੇਗੀ ਕਿ ਉਸ ਦਾ ਪਰਿਵਾਰ ਨਸ਼ਾ ਮੁਕਤ ਹੋਵੇ |

ਅਜੀਤ ਡੈਸਕ 27-08-2026

ਪਿਛਲੀ ਖ਼ਬਰ ਐਸੋਸੀਏਟ ਅਧਿਆਪਕ ਫਰੰਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।