ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਰੱਖੜੀ ਦੇ ਤਿਉਹਾਰ ਸੰਬੰਧੀ ਸਮਾਗਮ
ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਰੱਖੜੀ ਦੇ ਤਿਉਹਾਰ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਖ਼ੁਦ ਰੱਖੜੀਆਂ ਬਣਾਕੇ ਆਪਣੇ ਮਨ ਦੇ ਹਾਵ ਭਾਵ ਤੇ ਭਰਾ ਦੇ ਪ੍ਰਤੀ ਪਿਆਰ ਰੱਖੜੀ ਦੇ ਰੂਪ ਵਿਚ ਪੇਸ਼ ਕੀਤਾ | ਇਸ ਮੌਕੇ ਹਾਊਸ ਇੰਚਾਰਜ ਤੇ ਦਫ਼ਤਰੀ ਮੈਨੇਜਰ ਸੰਦੀਪ ਗੋਸਵਾਮੀ ਨੇ ਜੱਜਮੈਂਟ ਦੇ ਫ਼ਰਜ ਨਿਭਾਏ ਤੇ ਉਨ੍ਹਾਂ ਰੱਖੜੀ ਬਣਾਉਣ ਦੇ ਮੁਕਾਬਲੇ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਉਨ੍ਹਾਂ ਰੱਖੜੀ ਬਣਾਉਣ ਦੇ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਇਸ ਤਰ੍ਹਾਂ ਦੇ ਮੁਕਾਬਲੇ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸੰਜਨਾ, ਪਲਵਿੰਦਰ ਕੌਰ, ਮਨਦੀਪ ਕੌਰ, ਹਰਨੀਤ ਕੌਰ, ਸ਼ਿਵਾਨੀ, ਮੀਨੂੰ ਸ਼ਰਮਾ, ਅਮਨਪੀ੍ਰਤ ਕੌਰ ਕਿਰਨਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਰੁਪਿੰਦਰਜੀਤ ਕੌਰ, ਸਤਵਿੰਦਰ ਕੌਰ ਤੇ ਨੇਹਾ ਆਦਿ ਸਟਾਫ਼ ਮੈਂਬਰਾਂ ਨੇ ਯੋਗਦਾਨ ਪਾਇਆ |