29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਦਿਹਾਤੀ ਮਜ਼ਦੂਰ ਸਭਾ ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਡਡਵਿੰਡੀ, 28 ਅਗਸਤ (ਦਿਲਬਾਗ ਸਿੰਘ ਝੰਡ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਅਤੇ ਹੋਰ ਸਾਥੀ ਜਥੇਬੰਦੀਆਂ ਵਲੋਂ ਪਿੰਡ ਰਾਮਪੁਰ ਜਗੀਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਸਾਬਕਾ ਸਰਪੰਚ ਬਾਬਾ ਬਲਕਾਰ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਮਹਿੰਗਾਈ ਦੇ ਵਿਰੋਧ ਵਿਚ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਹਰਬੰਸ ਮੱਟੂ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਕੀਮਤਾਂ ਦਾ ਸਭ ਤੋਂ ਵੱਧ ਪ੍ਰਭਾਵ ਮਜ਼ਦੂਰ, ਕਿਸਾਨ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ‘ਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਖ਼ਾਸ ਕਰਕੇ ਖੰਡ, ਘਿਓ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੇ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਨੂੰ ਰਾਹਤ ਦੇਣ ਲਈ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕੀਤਾ ਜਾਵੇ ਅਤੇ ਮਹਿੰਗਾਈ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਓਮ ਪ੍ਰ ਕਾਸ਼ ਲਾਟੀਆਂਵਾਲ ਵੱਲੋਂ ਵੀ ਸੰਬੋਧਨ ਕੀਤਾ ਗਿਆ | ਉਸ ਮੌਕੇ ਸਰਬਣ ਸਿੰਘ ਦੋਦਾ ਵਜ਼ੀਰ, ਸਤਨਾਮ ਸਿੰਘ, ਸੁਖਦੇਵ ਸਿੰਘ ਲਾਟੀਆਂਵਾਲ, ਸੰਤੋਖ ਸਿੰਘ ਤਲਵੰਡੀ ਮਾਧੋ, ਅਤੇ ਅਜੈਬ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਦਿਹਾਤੀ ਮਜ਼ਦੂਰ ਹਾਜ਼ਰ ਸਨ |

ਅਜੀਤ ਡੈਸਕ 29-08-2026

ਪਿਛਲੀ ਖ਼ਬਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਐਕਟਿਵਾ ਤੇ ਕਾਰ ਦੀ ਟੱਕਰ ’ ਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।