29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ, 28 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਨਿਊ ਮਾਡਲ ਟਾਊਨ ਖੇਤਰ ‘ਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ| ਮਿ੍ਤਕ ਦੀ ਪਛਾਣ ਵਿਸ਼ਾਲ ਸ਼ਰਮਾ ਪੁੱਤਰ ਤਿਲਕ ਰਾਜ ਵਾਸੀ ਮਕਾਨ ਨੰਬਰ 35 ਨਿਊ ਮਾਡਲ ਟਾਊਨ ਵਜੋਂ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਭਰਾ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਤੇ ਉਸ ਦਾ ਲੜਕਾ ਜਦੋਂ ਅੰਦਰ ਗਿਆ ਤਾਂ ਦੇਖਿਆ ਕਿ ਉਸ ਨੇ ਕਮਰੇ ‘ਚ ਫਾਹਾ ਲਿਆ ਹੋਇਆ ਸੀ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਸੂਚਨਾ ਮਿਲਦੇ ਸਾਰ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ | ਮਿ੍ਤਕ ਦੇ ਭਰਾ ਨੇ ਦੱਸਿਆ ਕਿ ਵਿਸ਼ਾਲ ਦਾ ਵਿਆਹ ਸਾਲ 2006-07 ‘ਚ ਹੋਇਆ ਸੀ ਤੇ ਪਿਛਲੇ ਕੁੱਝ ਸਮੇਂ ਤੋਂ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ | ਉਸ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਕਈ ਵਾਰ ਦੋਵਾਂ ਵਿਚਕਾਰ ਚੱਲ ਰਹੇ ਮਤਭੇਦਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਵਿਵਾਦ ਹੱਲ ਨਹੀਂ ਹੋ ਸਕਿਆ | ਐਸ. ਪੀ.

ਮਿ੍ਤਕ ਦੀ ਫਾਈਲ ਫ਼ੋਟੋ | 29-08-2026
ਫਗਵਾੜਾ, 28 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਨਿਊ ਮਾਡਲ ਟਾਊਨ ਖੇਤਰ ‘ਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ| ਮਿ੍ਤਕ ਦੀ ਪਛਾਣ ਵਿਸ਼ਾਲ ਸ਼ਰਮਾ ਪੁੱਤਰ ਤਿਲਕ ਰਾਜ ਵਾਸੀ ਮਕਾਨ ਨੰਬਰ 35 ਨਿਊ ਮਾਡਲ ਟਾਊਨ ਵਜੋਂ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਭਰਾ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਤੇ ਉਸ ਦਾ ਲੜਕਾ ਜਦੋਂ ਅੰਦਰ ਗਿਆ ਤਾਂ ਦੇਖਿਆ ਕਿ ਉਸ ਨੇ ਕਮਰੇ ‘ਚ ਫਾਹਾ ਲਿਆ ਹੋਇਆ ਸੀ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਸੂਚਨਾ ਮਿਲਦੇ ਸਾਰ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ | ਮਿ੍ਤਕ ਦੇ ਭਰਾ ਨੇ ਦੱਸਿਆ ਕਿ ਵਿਸ਼ਾਲ ਦਾ ਵਿਆਹ ਸਾਲ 2006-07 ‘ਚ ਹੋਇਆ ਸੀ ਤੇ ਪਿਛਲੇ ਕੁੱਝ ਸਮੇਂ ਤੋਂ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ | ਉਸ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਕਈ ਵਾਰ ਦੋਵਾਂ ਵਿਚਕਾਰ ਚੱਲ ਰਹੇ ਮਤਭੇਦਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਵਿਵਾਦ ਹੱਲ ਨਹੀਂ ਹੋ ਸਕਿਆ | ਐਸ.ਪੀ. ਮੇਜਰ ਸਿੰਘ ਢੱਡਾ ਨੇ ਗੱਲਬਾਤ ਕਰਨ ‘ਤੇ ਦੱਸਿਆ ਕਿ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ ਤੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਕੱਢਿਆ ਰੋਡ ਸ਼ੋਅ ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।